ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0
2098

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਏਜੰਡਾ ਜਾਣਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਸਵੇਰੇ 11 ਵਜੇ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੈਸ਼ਨ ਵਿੱਚ ਪਰਾਲੀ ਪ੍ਰਬੰਧਨ, ਜੀਐਸਟੀ, ਪਾਣੀ ਦੀ ਬੱਚਤ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਸ਼ੈਸ਼ਨ ਦੀ ਤਿਆਰੀ ਲਈ ਸਰਕਾਰ ਨੇ ਅੱਜ ਸੋਮਵਾਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਸਤੰਬਰ ਨੂੰ ਬੁਲਾਇਆ ਗਿਆ ਭਰੋਸਾ ਵੋਟ ਸੈਸ਼ਨ ਰਾਜਪਾਲ ਦੀ ਮਨਜ਼ੂਰੀ ਨਾ ਮਿਲਣ ਕਾਰਨ ਰੱਦ ਕਰ ਦਿੱਤਾ ਗਿਆ ਸੀ। ਹੁਣ ਸਰਕਾਰ ਨੇ 27 ਸਤੰਬਰ ਦੇ ਸੈਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ 26 ਸਤੰਬਰ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 2:30 ਵਜੇ ਪਾਰਟੀ ਦਫ਼ਤਰ ਵਿਖੇ ਹੋਵੇਗੀ। ਇਸ ਵਾਰ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋ ਕੇ ਰਣਨੀਤੀ ਤਿਆਰ ਕਰਨ ਵਿੱਚ ਮਦਦ ਕਰ ਸਕਦੇ ਹਨ।

LEAVE A REPLY

Please enter your comment!
Please enter your name here