ਅੰਤਰਰਾਸ਼ਟਰੀ ਸਾਈਕਲਿਸਟ ਤੇ ਪੰਜਾਬ ਦਾ ਸਰਵਉਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਸਟੇਟ ਅਵਾਰਡੀ ਜਗਦੀਪ ਸਿੰਘ ਕਾਹਲੋਂ ਦੀਆਂ ਮਾਣ ਮੱਤੀਆਂ ਪ੍ਰਾਪਤੀਆਂ ਵਿੱਚ ਅੱਜ ਉਸ ਵੇਲੇ ਇੱਕ ਹੋਰ ਵਾਧਾ ਹੋਇਆ ਜਦੋਂ 1 ਅਕਤੂਬਰ ਤੋਂ 9 ਅਕਤੂਬਰ 2022 ਤੱਕ ਗੁਜਰਾਤ ਵਿੱਚ ਕਰਵਾਈਆਂ ਜਾ ਰਹੀਆਂ 36 ਵੀਆਂ ਨੈਸ਼ਨਲ ਗੇਮਜ਼ ਲਈ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਖੇਡ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਇਹ ਨਿਯੁਕਤੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਭਾਰਤੀ ਓਲੰਪਿਕ ਸੰਘ ਵੱਲੋਂ ਕੀਤੀ ਗਈ ਹੈ। ਇਹ ਜਾਣਕਾਰੀ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ ਨੇ ਦਿੱਤੀ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਦੀਪ ਸਿੰਘ ਕਾਹਲੋਂ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਖੇਲੋ ਇੰਡੀਆ ਸਕੀਮ ਦੇ ਕਮੇਟੀ ਮੈਂਬਰ ਤੇਨੌਰਥ ਜ਼ੋਨ ਸਾਈਕਲਿੰਗ ਟੈਲੇਂਟ ਇੰਡੈਂਟੀਫਿਕੇਸ਼ਨ ਜੋਨਲ ਕਮੇਟੀ ਦੇ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਤੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇਮੀਡੀਆ ਕੋਆਰਡੀਨੇਟਰ ਤੇ ਵੂਮੈਨ ਕਮਿਸ਼ਨ ਦੇ ਮੈਂਬਰ ਤੇ ਐਗਜ਼ੈਕਟਿਵ ਕਮੇਟੀ ਮੈਂਬਰ ਹਨ। ਜਗਦੀਪ ਸਿੰਘ ਕਾਹਲੋਂ ਨੈਸ਼ਨਲ ਰਿਕਾਰਡ ਹੋਲਡਰ ਤੇ ਪੰਜ ਸਾਲ ਲਗਾਤਾਰ ਕੌਮੀ ਚੈਂਪੀਅਨ ਰਹੇ ਹਨ।
ਇਹ ਵੀ ਪੜ੍ਹੋ: ਕੌਮੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਾਜਸਥਾਨ ਕਾਂਗਰਸ ‘ਚ ਗਹਿਰਾਇਆ ਸੰਕਟ
ਇਸ ਤੋਂ ਇਲਾਵਾ ਜਗਦੀਪ ਸਿੰਘ ਕਾਹਲੋਂ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ (ਲੁਧਿਆਣਾ )ਅਤੇ ਜਰਖੜ ਹਾਕੀ ਅਕੈਡਮੀ ਦੇ ਜਨਰਲ ਸਕੱਤਰ ਵੀ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਖੇਡ ਗਤੀਵਿਧੀਆਂ ਉੱਪਰ ਲਿਖ ਰਹੇ ਹਨ ਅਤੇ ਖਿਡਾਰੀਆਂ ਦੇ ਵੱਖ-ਵੱਖ ਮੁੱਦਿਆਂ ਨੂੰ ਚੁੱਕਦੇ ਆ ਰਹੇ ਹਨ।
ਇਸ ਸਬੰਧੀ ਜਗਦੀਪ ਸਿੰਘ ਨੇ ਦੱਸਿਆ ਕਿ ਇਹ ਮੇਰੇ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਖੇਡ ਮੰਤਰਾਲੇ ਨੇ ਮੈਨੂੰ ਤਕਨੀਕੀ ਅਧਿਕਾਰੀ ਚੁਣਿਆ। ਮੈਂ ਇਸ ਜਿੰਮੇਵਾਰੀ ਨੂੰ ਤਣਦੇਹੀ ਨਾਲ ਨਿਭਾਵਾਂਗਾ ਅਤੇ ਦੇਸ਼ ਵਿੱਚ ਸਾਈਕਲਿੰਗ ਦੀ ਪ੍ਰਫੁੱਲਤਾ ਲਈ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਸਾਈਕਲਿੰਗ ਖੇਡ ਲਈ ਇਕ ਵੱਡੇ ਈਵੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ ।
ਜਿਸ ਵਿੱਚ ਦੇਸ਼ ਦੇ ਹਰ ਸੂਬੇ ਤੋਂ ਸਾਈਕਲਿਸਟ ਭਾਗ ਲੈਣਗੇ।ਇਸ ਮੌਕੇ ਸਾਈਕਲਿੰਗ ਫੈਡਰੇਸਸ਼ਨ ਆਫ ਇੰਡੀਆ ਦੇ ਚੇਅਰਮੈਨ ਤੇ ਭਾਰਤੀ ਉਲਿੰਪਕ ਸੰਘ ਦੇ ਸਹਾਇਕ ਸਕੱਤਰ ਉਂਕਾਰ ਸਿੰਘ, ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਐਮ.ਐਲ.ਏ ਘਨੌਰ ਗੁਰਲਾਲ ਸਿੰਘ ਘਨੌਰ, ਐੱਮ.ਐੱਲ.ਏ ਸਨੌਰ ਹਰਮੀਤ ਸਿੰਘ ਪਠਾਨਮਾਜਰਾ,ਓਲੰਪੀਅਨ ਡੀ.ਐਸ.ਪੀ ਮਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਸ਼ਾਸਵਤ ਰਾਜਦਾਨ, ਨਰਿੰਦਰਪਾਲ ਸਿੰਘ ਚੇਅਰਮੈਨ ਜਰਖੜ ਖੇਡਾਂ, ਅੰਤਰਰਾਸ਼ਟਰੀ ਖੇਡ ਲੇਖਕ ਮਨਦੀਪ ਸੁਨਾਮ,ਧਰਮਵੀਰ ਸਿੰਘ ਐਕਸੀਅਨ (ਪੀ.ਐਸ.ਪੀ.ਸੀ.ਐਲ ) ਅਤੇ ਹੋਰ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਵੱਲੋਂ ਜਗਦੀਪ ਸਿੰਘ ਕਾਹਲੋਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਕਾਮਯਾਬੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।