ਅੱਜ ‘ਚੰਡੀਗੜ੍ਹ ਏਅਰਪੋਰਟ’ ਦਾ ਹੋਵੇਗਾ ਨਾਮਕਰਨ, ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’ ਹੋਵੇਗਾ ਨਵਾਂ ਨਾਂ

0
531

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਅੱਜ ਬਦਲਿਆ ਜਾਵੇਗਾ। ਇਸ ਦੇ ਨਾਲ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸੱਤ ਸਾਲ ਪੁਰਾਣਾ ਡੈੱਡਲਾਕ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ। ਇਸ ਦੇ ਲਈ ਏਅਰਪੋਰਟ ‘ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।

ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੇਵਾਮੁਕਤ ਜਨਰਲ ਡਾ: ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ. ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here