ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਬੀਤੇ ਦਿਨੀ ਮਾਨਸਾ ਪੁਲਿਸ ਦੀ ਕਸਟਡੀ ‘ਚੋਂ ਫਰਾਰ ਹੋ ਗਿਆ ਸੀ। ਇਸ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਮਾਨਸਾ ਅਦਾਲਤ ਨੇ ਉਸਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦੇ ਰਿਮਾਂਡ ’ਤੇ ਮਾਨਸਾ ਪੁਲਿਸ ਦੀ ਹਿਰਾਸਤ ’ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ DGP ਪੰਜਾਬ ਦੇ ਨਿਰਦੇਸ਼ਾਂ ‘ਤੇ ਉਪਰੋਕਤ ਥਾਣੇਦਾਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਗ੍ਰਿਫ਼ਤਾਰੀ ਉਪਰੰਤ ਥਾਣੇਦਾਰ ਨੂੰ ਬਰਖ਼ਾਸਤ ਕਰ ਦਿੱਤਾ ਸੀ।