ਅਮਰੀਕਾ ‘ਚ ਇੱਕ ਪੰਜਾਬੀ ਪਰਿਵਾਰ ਦੇ ਮੈਂਬਰਾਂ ਨੂੰ ਅਗਵਾ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਵਿੱਚ ਅੱਜ ਕੈਲੀਫੋਰਨੀਆ ਦੇ ਮਰਸਡ ਕਾਊਂਟੀ ਤੋਂ ਪੰਜਾਬੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿੱਚ ਅੱਠ ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਸਨ।
ਇਹ ਵੀ ਪੜ੍ਹੋ: ਗੈਂਗਸਟਰ ਰਣਜੀਤ ਸਿੰਘ ‘ਤੇ ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ, ਹੋਈ ਮੌਤ
ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ ਉਨ੍ਹਾਂ ਵਿੱਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ ਅਤੇ 39 ਸਾਲਾ ਅਮਨਦੀਪ ਸਿੰਘ ਨੂੰ ਸ਼ਾਮਲ ਹਨ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਨੇ ਸ਼ੱਕੀ ਨੂੰ ਹਥਿਆਰਬੰਦ ਤੇ ਖ਼ਤਰਨਾਕ ਕਰਾਰ ਦਿੰਦਿਆਂ ਜ਼ਿਆਦਾ ਵੇਰਵੇ ਜਾਰੀ ਨਹੀਂ ਕੀਤੇ।