ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਕਰਨ ਦੀ ਸਮਾਂ ਹੱਦ ਕੀਤੀ ਖਤਮ

0
1369

ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਪੱਖ ‘ਚ ਕੈਨੇਡਾ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਕੈਨੇਡਾ ਸਰਕਾਰ ਨੇ 20 ਘੰਟੇ ਕੰਮ ਕਰਨ ਦੀ ਲਿਮਟ ‘ਤੇ ਰੋਕ ਲਾ ਦਿੱਤੀ ਹੈ। ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਸ਼ੁੱਕਰਵਾਰ ਐਲਾਨ ਕੀਤਾ ਕਿ ਦੇਸ਼ ’ਚ ਮਜ਼ਦੂਰਾਂ ਦੀ ਘਾਟ ਵਿਚਾਲੇ ਫਰਕ ਨੂੰ ਪੂਰਾ ਕਰਨ ’ਚ ਮਦਦ ਲਈ ਕੈਨੇਡਾ ’ਚ ਪੜ੍ਹ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲਾਅ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 15 ਨਵੰਬਰ ਤੋਂ ਸ਼ੁਰੂ ਹੋ ਕੇ 2023 ਦੇ ਅੰਤ ਤੱਕ ਸਰਕਾਰ ਯੋਗ ਵਿਦਿਆਰਥੀਆਂ ਲਈ ਪੜ੍ਹਾਈ ਦੌਰਾਨ ਕੈਂਪਸ ਤੋਂ ਬਾਹਰ ਕੰਮ ਕਰਨ ਲਈ 20 ਘੰਟੇ ਕੰਮ ਪ੍ਰਤੀ ਹਫ਼ਤੇ ਦੀ ਸ਼ਰਤ ਨੂੰ ਹਟਾ ਰਹੀ ਹੈ।

ਇਹ ਵੀ ਪੜ੍ਹੋ : ਮਹਿੰਗਾਈ ਦਾ ਵੱਡਾ ਝਟਕਾ! CNG ਤੇ PNG ਦੀਆਂ ਕੀਮਤਾਂ ‘ਚ ਹੋਇਆ ਵਾਧਾ

ਫਰੇਜ਼ਰ ਨੇ ਕਿਹਾ, ‘‘ਇਹ ਬਦਲਾਅ ਆਉਣ ਵਾਲੇ ਛੁੱਟੀਆਂ ਦੇ ਸੀਜ਼ਨ ਲਈ ਆਪਣੇ ਸਟਾਫ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਜ਼ਾਰਾਂ ਮਾਲਕਾਂ ਨੂੰ ਹੁਲਾਰਾ ਦੇਵੇਗਾ।’’ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਪੂਰਾ ਕੰਮ ਕਰਨ ਦੀ ਖੁੱਲ੍ਹ ਹੋ ਜਾਣ ’ਤੇ ਕੁਝ ਮਾਲਕਾਂ ਵੱਲੋਂ ਕੀਤੀ ਜਾਂਦੀ ਲੁੱਟ-ਖਸੁੱਟ ਵੀ ਘਟ ਜਾਵੇਗੀ। ਇਹ ਪ੍ਰਾਜੈਕਟ 15 ਨਵੰਬਰ 2022 ਤੋਂ ਸ਼ੁਰੂ ਹੋ ਕੇ 31 ਦਸੰਬਰ 2023 ਤੱਕ ਚੱਲੇਗਾ।

LEAVE A REPLY

Please enter your comment!
Please enter your name here