ਮੁਹਾਲੀ ‘ਚ ਵਾਪਰੇ ਹਾਦਸੇ ‘ਚ ਪੁਲਿਸ ਨੇ FIR ਕੀਤੀ ਦਰਜ, ਕੁੱਝ ਵਿਅਕਤੀਆਂ ਨੂੰ ਲਿਆ ਹਿਰਾਸਤ ‘ਚ

0
118

ਮੁਹਾਲੀ ‘ਚ ਦੇਰ ਸ਼ਾਮ ਇੱਕ ਉਸਾਰੀ ਅਧੀਨ ਇਮਾਰਤ ਦੀ ਬੇਸਮੈਂਟ ਪੁੱਟਦੇ ਸਮੇਂ ਅਚਾਨਕ ਮਿੱਟੀ ਦੀ ਇੱਕ ਢਿੱਗ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਸੀ। ਇਸ ਇਮਾਰਤ ਦੀ ਉਸਾਰੀ ਕਰਦੇ ਸਮੇਂ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਿਸ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ‘ਚ ਨਵੀਂ ਅਪਡੇਟ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਨੇ ਇਸ ਮਾਮਲੇ ‘ਚ FIR ਦਰਜ ਕਰ ਲਈ ਹੈ। ਇਸਦੇ ਨਾਲ ਹੀ ਕੁੱਝ ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁਹਾਲੀ ਕੌਮਾਂਤਰੀ ਏਅਰਪੋਰਟ ਚੌਕ ਨੇੜੇ ਮੁਹਾਲੀ ਸਿਟੀ ਸੈਂਟਰ ਪ੍ਰਾਜੈਕਟ ਤਹਿਤ ਉਸਾਰੀ ਅਧੀਨ ਇਮਾਰਤ ਦੀ ਬੇਸਮੈਂਟ ਪੁੱਟਦੇ ਸਮੇਂ ਅਚਾਨਕ ਮਿੱਟੀ ਦੀ ਇੱਕ ਢਿੱਗ ਡਿੱਗਣ ਕਾਰਨ ਪੰਜ ਮਜ਼ਦੂਰ ਮਲਬੇ ਹੇਠ ਦੱਬ ਗਏ। ਮੌਕੇ ’ਤੇ ਆਰੰਭੇ ਗਏ ਬਚਾਲ ਕਾਰਜਾਂ ਦੌਰਾਨ ਪੰਜੇ ਮਜ਼ਦੂਰਾਂ ਨੂੰ ਮਲਬੇ ਹੇਠੋਂ ਕੱਢ ਲਿਆ ਗਿਆ ਹੈ, ਜਿਨ੍ਹਾਂ ’ਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ।

ਮ੍ਰਿਤਕਾਂ ਦੀ ਪਛਾਣ ਰਵਿੰਦਰ ਸਾਹੀ (28) ਤੇ ਸ਼ੰਕਰ ਮਾਝੀ (30) ਵਜੋਂ ਹੋਈ ਹੈ। ਦੋਵੇਂ ਬਿਹਾਰ ਦੇ ਰਹਿਣ ਵਾਲੇ ਸਨ ਅਤੇ ਇਸ ਸਮੇਂ ਉਕਤ ਸਥਾਨ ’ਤੇ ਕੰਮ ਕਰ ਰਹੇ ਸਨ।

 

LEAVE A REPLY

Please enter your comment!
Please enter your name here