ਗੈਂਗਸਟਰ ਲਖਬੀਰ ਲੰਡਾ ਨੇ ਤਰਨਤਾਰਨ ‘ਚ ਹੋਏ ਕਤਲ ਦੀ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵੀ ਦਿੱਤੀ ਸਿੱਧੀ ਚਿਤਾਵਨੀ

0
470

ਤਰਨਤਾਰਨ ‘ਚ ਰੈਡੀਮੇਡ ਗਾਰਮੈਂਟਸ ਦਾ ਕੰਮ ਕਰਨ ਵਾਲੇ ਗੁਰਜੰਟ ਸਿੰਘ ਜੰਟਾ ਦੀ ਮੰਗਲਵਾਰ ਦੁਪਹਿਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉੱਥੇ ਹੀ ਹੁਣ ਇਸ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਲਈ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ 3 ਚੌਲ ਮਿੱਲ ਮਾਲਕਾਂ ਖਿਲਾਫ…

ਪੋਸਟ ‘ਚ ਲਿਖਿਆ ਹੈ ਕਿ ਗੁਰਜੰਟ ਪੁਲਿਸ ਨਾਲ ਮਿਲ ਗਿਆ ਸੀ, ਉਸ ਨੇ ਮੇਰੇ ਭਰਾ ਅਰਸ਼ਦੀਪ ਭੱਟੀ ਦੀ ਜ਼ਿੰਦਗੀ ਖਰਾਬ ਕੀਤੀ ਹੈ। ਉਸ ਨੇ (ਗੁਰਜੰਟ) ਪੁਲਿਸ ਫੋਰਸ ਜੁਆਇੰਨ ਕੀਤੀ ਹੋਈ ਸੀ। ਮੈਂ ਉਸ ਦੇ ਪਰਿਵਾਰ ਤੋਂ ਫਿਰੌਤੀ ਵੀ ਮੰਗੀ ਸੀ ਪਰ ਕਿਸੇ ਦੋਸਤ ਦੇ ਕਹਿਣ ‘ਤੇ ਉਸ ਨੂੰ ਬਿਨਾਂ ਪੈਸੇ ਲਏ ਛੱਡ ਦਿੱਤਾ ਸੀ ਪਰ ਗੁਰਜੰਟ ਸਿੰਘ ਪੁਲਿਸ ਦਾ ਦਲਾਲ ਬਣ ਗਿਆ ਸੀ। ਅਸੀਂ ਕਿਸੇ ਵੀ ਦਲਾਲ ਨੂੰ ਨਹੀਂ ਬਖ਼ਸ਼ਾਂਗੇ। ਗੁਰਜੰਟ ਦਾ ਜੋ ਕੰਮ (ਹੱਤਿਆ) ਕੀਤਾ ਹੈ ਉਹ ਸ਼ਰੇਆਮ ਕੀਤਾ ਹੈ।

ਪੁਲਿਸ ਆਪਣੀ ਕਾਰਵਾਈ ਕਰੇ। ਜੇਕਰ ਪੁਲਿਸ ਸਾਡੇ ਘਰਾਂ ‘ਚ ਜਾ ਕੇ ਕਿਸੇ ਨੂੰ ਤੰਗ ਕਰਦੀ ਹੈ ਤਾਂ ਆਉਣ ਵਾਲੇ ਸਮੇਂ ‘ਚ ਪੁਲਿਸ ਵਾਲਿਆਂ ਦੇ ਘਰ ਜਾਵਾਂਗੇ। ਲਖਬੀਰ ਸਿੰਘ ਲੰਡਾ ਨੇ ਪੁਲਿਸ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੁਲਿਸ ਨੇ ਸਾਡੇ 35-40 ਨੌਜਵਾਨਾਂ ਨੂੰ ਦਲਾਲਾਂ ਦੀ ਸ਼ਹਿ ‘ਤੇ ਜੇਲ੍ਹਾਂ ‘ਚ ਡੱਕ ਦਿੱਤਾ ਹੈ, ਜੋ ਬੇਕਸੂਰ ਹਨ। ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਈ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here