ਤਿਉਹਾਰਾਂ ਦੌਰਾਨ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਦੇਸ਼ ਭਰ ਵਿੱਚ ਮਸ਼ਹੂਰ ਡੇਅਰੀ ਅਮੂਲ ਮਿਲਕ ਨੇ ਦੁੱਧ ਦੇ ਰੇਟ ਵਧਾ ਦਿੱਤੇ ਹਨ। ਜਿਸ ਕਾਰਨ ਤਿਉਹਾਰਾਂ ‘ਤੇ ਆਮ ਆਦਮੀ ਦਾ ਬਜਟ ਵਿਗੜ ਸਕਦਾ ਹੈ। ਸ਼ਨੀਵਾਰ ਨੂੰ ਕੰਪਨੀ ਨੇ ਗਾਹਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਅਮੂਲ ਨੇ ਬਾਜ਼ਾਰ ਵਿੱਚ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦੱਸ ਦਈਏ ਕਿ ਨਵੀਆਂ ਕੀਮਤਾਂ ਕੱਲ੍ਹ ਤੋਂ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 17 ਅਗਸਤ ਤੋਂ ਅਮੂਲ ਦੁੱਧ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧਾਈ ਗਈ ਸੀ।
ਵੇਰਕਾ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਗੋਲਡ ਮਿਲਕ ਤੇ ਸ਼ਕਤੀ ਦੁੱਧ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ ਹੈ। ਜਾਣਕਾਰੀ ਮੁਤਾਬਕ ਹੁਣ ਅਮੂਲ ਦਾ ਫੁੱਲ ਕਰੀਮ ਦੁੱਧ 62 ਦੀ ਬਜਾਏ 64 ਰੁਪਏ ਪ੍ਰਤੀ ਲੀਟਰ ਮਿਲੇਗਾ।
ਪੰਜਾਬ ਦੇ ਸਹਿਕਾਰਤਾ ਵਿਭਾਗ ਦੇ ਬ੍ਰਾਂਡ ਵੇਰਕਾ ਨੇ ਹਰ ਕਿਸਮ ਦੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। 4 ਮਹੀਨਿਆਂ ਦੇ ਅੰਦਰ ਦੁੱਧ ਦੀਆਂ ਕੀਮਤਾਂ ਵਿੱਚ ਇਹ ਦੂਜਾ ਵਾਧਾ ਹੈ।
ਵੇਰਕਾ ਦਾ ਕਹਿਣਾ ਹੈ ਕਿ ਮਹਿੰਗਾਈ ਕਾਰਨ ਉਨ੍ਹਾਂ ਵੱਲੋਂ ਖਰੀਦੇ ਜਾਂਦੇ ਕੱਚੇ ਦੁੱਧ ਦੀ ਕੀਮਤ ਵਧਣ ਲਈ ਬਰਾਂਡ ‘ਤੇ ਲਗਾਤਾਰ ਦਬਾਅ ਪੈ ਰਿਹਾ ਸੀ, ਜਿਸ ਕਾਰਨ ਇਹ ਵਾਧਾ ਕੀਤਾ ਗਿਆ ਹੈ।