ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਕਾਂਗਰਸ ਵੱਲੋਂ ਵੱਲੋਂ ਭਾਰਤ ਜੋੜੋ ਯਾਤਰਾ ਕੀਤੀ ਜਾ ਰਹੀ ਹੈ, ਜੋ ਲਗਾਤਾਰ ਪੜਾਅਵਰ ਅੱਗੇ ਵੱਧਦੀ ਜਾ ਰਹੀ ਹੈ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਕਿ ਕਈ ਲੋਕਾਂ ਤੋਂ ਇਹ ਸੁਣਨ ‘ਚ ਆ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਰੋਕਣ ਲਈ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਤਹਿਤ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਜਨਵਰੀ ਵਿੱਚ ਇਹ ਭਾਰਤ ਜੋੜੋ ਯਾਤਰਾ ਪੰਜਾਬ ਵਿਚੋਂ ਗੁਜਰੇਗੀ। ਉਨ੍ਹਾਂ ਕਿਹਾ ਕਿ ਚੱਲ ਰਹੇ ਕੇਸਾਂ ਵਿੱਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਤੋਂ 8-8 ਘੰਟੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹੀ ਰਾਹੁਲ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਜੋ ਕਿ ਭਾਰਤ ਯਾਤਰਾ ਨੂੰ ਤੋੜਨ ਦੇ ਮਨਸੂਬੇ ਤਹਿਤ ਕੀਤੀ ਜਾ ਸਕਦੀ ਹੈ।