ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ (27 ਅਕਤੂਬਰ) ਨੂੰ ਕਿਹਾ ਕਿ ਸੰਯੁਕਤ ਰਾਸ਼ਟਰ ਵਿੱਚ ਹਿੰਦੀ ਨੂੰ ਅਧਿਕਾਰਤ ਭਾਸ਼ਾ ਵਜੋਂ ਮਾਨਤਾ ਦਿਵਾਉਣ ਲਈ ਯਤਨ ਜਾਰੀ ਹਨ, ਹਾਲਾਂਕਿ ਇਸ ਦਿਸ਼ਾ ਵਿੱਚ ਤਰੱਕੀ ਹੋਈ ਹੈ ਪਰ ਇਸ ਵਿੱਚ ਕੁਝ ਹੋਰ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਸੰਯੁਕਤ ਰਾਸ਼ਟਰ ਵਿਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (ਯੂਨੈਸਕੋ) ਵਿੱਚ ਹਿੰਦੀ ਦੀ ਵਰਤੋਂ ਕੀਤੀ ਜਾ ਰਹੀ ਹੈ। ਜਿੱਥੋਂ ਤੱਕ ਇਸ ਦੇ ਹੈੱਡਕੁਆਰਟਰ ਵਿੱਚ ਹਿੰਦੀ ਦੀ ਵਰਤੋਂ ਦਾ ਸਵਾਲ ਹੈ, ਸਾਡਾ ਇਕ ਸਮਝੌਤਾ ਪੱਤਰ (ਐੱਮ. ਓ. ਯੂ.) ਹੈ। ’’ਉਹ ਇਸ ਸਮੇਂ ਸੋਸ਼ਲ ਮੀਡੀਆ ਅਤੇ ਨਿਊਜ਼ਲੈਟਰਾਂ ਵਿੱਚ ਇਸਦੀ ਵਰਤੋਂ ਕਰ ਰਹੇ ਹਨ।
ਇਹ ਵੀ ਪੜ੍ਹੋ: ਕੇਂਦਰ ਸਰਕਾਰ ਕੋਲ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਨੂੰ ਅਸਲ ਬਾਰਡਰ ਨੇੜੇ ਲੈਕੇ ਜਾਣ…
ਜੈਸ਼ੰਕਰ ਨੇ ਨਵੀਂ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਕਿ ਇਸ ਦੇ ਵਿਸਤਾਰ ਵਿੱਚ ਕੁਝ ਸਮਾਂ ਲੱਗੇਗਾ। ਸੰਯੁਕਤ ਰਾਸ਼ਟਰ ਦੀ ਪ੍ਰਕਿਰਿਆ ਵਿੱਚ ਭਾਸ਼ਾ ਨੂੰ ਸ਼ਾਮਲ ਕਰਨਾ ਇੰਨਾ ਆਸਾਨ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ‘ਤੇ ਕੰਮ ਕੀਤਾ ਜਾ ਰਿਹਾ ਹੈ, ਤਰੱਕੀ ਹੋਈ ਹੈ ਅਤੇ ਸਾਨੂੰ ਉਮੀਦ ਹੈ ਕਿ ਇਹ ਅੱਗੇ ਵਧੇਗਾ।