ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚੋਂ ਲਗਾਤਾਰ ਮੋਬਾਈਲ ਫੋਨ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇੱਕ ਵਾਰ ਮੁੜ ਤੋਂ ਇਸ ਜੇਲ੍ਹ ‘ਚ ਮੋਬਾਈਲ ਫੋਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਜਿੰਪਾ ਨੇ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ
ਜਾਣਕਾਰੀ ਅਨੁਸਾਰ ਤਲਾਸ਼ੀ ਦੌਰਾਨ 6 ਮੋਬਾਈਲ ਫੋਨ ਬਰਾਮਦ ਹੋਏ ਹਨ ਤੇ ਇਸਦੇ ਨਾਲ ਹੀ ਜ਼ਰਦੇ ਦੀਆਂ 25 ਪੁੜੀਆਂ ਵੀ ਬਰਾਮਦ ਹੋਈਆਂ ਹਨ। ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਇਸ ਮਾਮਲੇ ‘ਚ 4 ਹਵਾਲਾਤੀਆਂ ਸਮੇਤ 6 ‘ਤੇ FIR ਦਰਜ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੋਬਾਈਲ ਫੋਨ ਮਿਲਣ ਦੀਆਂ ਘਟਨਾਵਾਂ ਕਈ ਵਾਰ ਸਾਹਮਣੇ ਆਈਆਂ ਹਨ ਤੇ ਇਹ ਸਿਲਸਿਲਾ ਜਾਰੀ ਹੈ।