ਪੰਜਾਬ ‘ਚ ਜਿੱਥੇ ਇੱਕ ਪਾਸੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਸਿੱਖੀ ਨਾਲ ਜੁੜਨ ਦੀ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਦੂਸਰੇ ਪਾਸੇ ਯੂ ਪੀ ਤੋਂ ਲੇਖਪਾਲ ਸਿੰਘ ਨਾਂ ਦਾ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ। ਉਸਨੇ ਵੀ ਅੰਮ੍ਰਿਤ ਦਾ ਸੇਵਨ ਕੀਤਾ ਹੈ।
ਉਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਪਿੰਡ ਰੋਡੇ ਤੋਂ ਅੰਮ੍ਰਿਤ ਛਕਿਆ ਹੈ। ਜਾਣਕਾਰੀ ਦਿੰਦਿਆਂ ਉਸ ਨੇ ਦੱਸਿਆ ਕਿ ਉਸਨੇ ਬੀਤੇ ਦਿਨੀਂ ਅੰਮ੍ਰਿਤ ਛਕਿਆ ਸੀ ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਣ ਪਹੁੰਚਿਆ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਸ ਨੇ ਇਹ ਵੀ ਕਿਹਾ ਕਿ ਉਹ ਯੂਪੀ ਦੇ ਹਰਦੋਈ ਜ਼ਿਲ੍ਹੇ ਦਾ ਰਹਿਣ ਵਾਲਾ ਹੈ।
ਉਸ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਚੋਂ ਇਕੱਲਾ ਨੌਜਵਾਨ ਹੈ ਜਿਸਨੇ ਸਿੱਖ ਧਰਮ ਅਪਣਾਇਆ ਹੈ ਅਤੇ ਉਸ ਨੇ ਦੱਸਿਆ ਕਿ ਉਹ ਜਦੋਂ ਆਪਣੇ ਜ਼ਿਲ੍ਹੇ ਤੋਂ ਪੰਜਾਬ ਆਇਆ ਸੀ ਤੋਂ ਇਹ ਦੱਸ ਕੇ ਆਇਆ ਸੀ ਕਿ ਉਹ ਸਿੱਖੀ ਧਰਮ ਅਪਣਾਉਣ ਜਾ ਰਿਹਾ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਹ ਸਿੱਖੀ ਦੇ ਨਾਲ ਜੁੜਿਆ ਹੈ।ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਲਈ ਬਹੁਤ ਪ੍ਰੇਰਿਤ ਕਰ ਰਹੇ ਹਨ।