ਅੰਮ੍ਰਿਤਸਰ ਵਿਖੇ ਬੀਤੇ ਦਿਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਸੁਧੀਰ ਸੂਰੀ ਦੀ ਮ੍ਰਿਤਕ ਦੇਹ ਨੂੰ ਪੋਸਟ ਮਾਰਟਮ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਲਿਜਾਇਆ ਗਿਆ ਹੈ। ਇੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਿਟੀ ਸਕੈਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: PM ਮੋਦੀ ਅੱਜ ਬਿਆਸ ਦੌਰੇ ‘ਤੇ, ਡੇਰਾ ਮੁਖੀ ਗੁਰਿੰਦਰ ਸਿੰਘ ਨਾਲ ਕਰਨਗੇ ਮੁਲਾਕਾਤ
ਸੁਧੀਰ ਸੂਰੀ ਦਾ ਪੋਸਟਮਾਰਟਮ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ 3 ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਸਿਟੀ ਸਕੈਨ ‘ਚ ਸੁਧੀਰ ਸੂਰੀ ਨੂੰ 4 ਗੋਲੀਆਂ ਲੱਗਣ ਦੀ ਪੁਸ਼ਟੀ ਹੋਈ ਹੈ। 2 ਗੋਲੀਆਂ ਛਾਤੀ ਕੋਲ ਲੱਗੀਆਂ ਹਨ, ਜਦੋਂ ਕਿ ਇੱਕ ਗੋਲੀ ਢਿੱਡ ਕੋਲ ਅਤੇ ਇੱਕ ਗੋਲੀ ਮੋਢੇ ਨੂੰ ਲੱਗ ਕੇ ਨਿਕਲ ਗਈ। ਹਸਪਤਾਲ ਦੇ ਬਾਹਰ ਭਾਰੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਲਖਬੀਰ ਲੰਡਾ ਗਰੁੱਪ ਨੇ ਪਾਈ ਪੋਸਟ, ਸੁਧੀਰ ਸੂਰੀ ਦੇ ਕਤਲ ਦੀ ਲਈ…
ਇਸਦੇ ਨਾਲ ਹੀ ਸੁਧੀਰ ਸੂਰੀ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਹ ਸਸਕਾਰ ਨਹੀਂ ਕਰਨਗੇ। ਹਸਪਤਾਲ ਦੇ ਬਾਹਰ ਸ਼ਿਵ ਸੈਨਾ ਦੇ ਵਰਕਾਰ ਵੀ ਮੌਜੂਦ ਹਨ। ਇਸਦੇ ਨਾਲ ਹੀ ਅੱਜ ਪੰਜਾਬ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ‘ਚ ਹਿੰਦੂ ਸੰਗਠਨ ਇਸ ਕਤਲ ਦੇ ਵਿਰੋਧ ‘ਚ ਪ੍ਰਦਰਸ਼ਨ ਕਰਨਗੇ। ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ।