ਪੰਜਾਬ ਦੇ ਨੌਜਵਾਨ ਕੈਪਟਨ ਤੋਂ ਝੂਠੇ ਵਾਅਦਿਆਂ ਦਾ ਹਿਸਾਬ 2022 ਦੀਆਂ ਚੋਣਾ ਸਮੇਂ ਜ਼ਰੂਰ ਲੈਣਗੇ : ਮੀਤ ਹੇਅਰ

0
67

ਮਾਲਵੇ ਦੇ ਵੱਡੇ ਪਰਿਵਾਰ ਦੇ ਨੌਜਵਾਨ ਇੰਦਰਜੀਤ ਸਿੰਘ ਮਾਨ ਅਤੇ ਮਾਝੇ ਦੇ ਆਗੂ ਕੰਵਰਜੀਤ ਸਿੰਘ ਮਝੈਲ ਹੋਏ ਆਪ ਵਿੱਚ ਹੋਇਆ ਸਾਮਲ

ਆਪ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਲੋਕ ਪਾਰਟੀ ਵਿੱਚ ਹੋ ਰਹੇ ਨੇ ਸਾਮਲ : ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਕਾਫਲਿਾ ਪੰਜਾਬ ਵਿੱਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਹਰ ਦਿਨ ਪ੍ਰਸਿੱਧ ਵਿਅਕਤੀ ਆਪ ਵਿੱਚ ਸਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਪੰਜਾਬ ਦੇ ਵੱਡੇ ਤੇ ਸਾਂਝੇ ਪਰਿਵਾਰਾਂ ਵਿੱਚ ਸਾਮਲ ਸੰਗਤਪੁਰਾ (ਬਠਿੰਡਾ) ਦੇ ਨੌਜਵਾਨ ਇੰਦਰਜੀਤ ਸਿੰਘ ਮਾਨ ਅਤੇ ਤਰਨਤਾਰਨ ਤੋਂ ਕੰਵਰਜੀਤ ਸਿੰਘ ਮਝੈਲ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸਾਮਲ ਹੋਏ। ਪਾਰਟੀ ਦੇ ਚੰਗੀਗੜ੍ਹ ਸਥਿਤ ਮੁੱਖ ਦਫਤਰ ਵਿੱਚ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਜੈ ਕ੍ਰਿਸਨ ਸਿੰਘ ਰੋੜੀ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਖੇਤਰਾਂ ਤੋਂ ਆਏ ਆਗੂਆਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਪਾਰਟੀ ਵਿੱਚ ਸਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਵੱਡੀ ਗਿਣਤੀ ‘ਚ ਲੋਕ ਆਪ ਵਿੱਚ ਸਾਮਲ ਹੋ ਰਹੇ ਹਨ। ਸੰਧਵਾਂ ਨੇ ਦੱਸਿਆ ਕਿ ਇੰਦਰਜੀਤ ਸਿੰਘ ਮਾਨ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸਾਮਲ ਹੋਏ ਹਨ, ਜੋ ਪੰਜਾਬ ਦੇ ਵੱਡੇ ਤੇ ਸਾਂਝੇ 52 ਮੈਂਬਰਾਂ ਵਾਲੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਇਸ ਪਰਿਵਾਰ ਦੇ ਆਪ ਨਾਲ ਜੁੜਨ ਨਾਲ ਬਠਿੰਡਾ, ਮੋਗਾ, ਫਰੀਦਕੋਟ ਜਿਿਲ੍ਹਆਂ ਵਿੱਚ ਪਾਰਟੀ ਨੂੰ ਵੱਡਾ ਮਿਲਿਆ ਹੈ। ਇਸ ਸਮੇਂ ਅਜੈਬ ਸਿੰਘ ਸਾਬਕਾ ਐਮ.ਸੀ ਭਗਤਾ ਭਾਈਕਾ, ਰਣਧੀਰ ਸਿੰਘ ਪ੍ਰਧਾਨ ਯੂਥ ਕਾਂਗਰਸ ਬਲਾਕ ਭਗਤਾ, ਗੁਰਿੰਦਰਵੀਰ ਸਿੰਘ, ਜਸਮੀਤ ਸਿੰਘ ਬਰਾੜ ਅਤੇ ਜਸਪ੍ਰੀਤ ਸਿੰਘ ਜੱਸਾ ਵੀ ਪਾਰਟੀ ਵਿੱਚ ਸਾਮਲ ਹੋਏ। ਇਨ੍ਹਾਂ ਤੋਂ ਇਲਾਵਾ ਕੰਵਰਜੀਤ ਸਿੰਘ ਮਝੈਲ ਸੀਨੀਅਰ ਵਾਇਸ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਜਲ੍ਹਿਾ ਤਰਨਤਾਰਨ) ਵੀ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸਾਮਲ ਹੋਏ।

ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਲੋਕ ਕਾਂਗਰਸ ਪਾਰਟੀ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਚੋਣਾ ਵਿੱਚ ਜਿਹੜੇ ਵਾਅਦੇ ਕੀਤੇ ਸਨ ਉਨਾਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਤੋਂ ਉਸ ਦੇ ਝੂਠੇ ਵਾਅਦਿਆਂ ਦਾ ਹਿਸਾਬ 2022 ਦੀਆਂ ਵਿਧਾਨ ਸਭਾ ਚੋਣਾ ਸਮੇਂ ਜਰੂਰ ਲੈਣਗੇ। ਇਸ ਮੌਕੇ ਹਲਕਾ ਬਾਘਾਪੁਰਾਣਾ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਸੁਖਾਨੰਦ, ਆਪ ਦੇ ਮਾਝਾ ਖੇਤਰ ਦੇ ਸਕੱਤਰ ਬਲਜੀਤ ਸਿੰਘ ਖਹਿਰਾ ਸਮੇਤ ਅਨੇਕਾਂ ਆਗੂ ਹਾਜਰ ਸਨ।

LEAVE A REPLY

Please enter your comment!
Please enter your name here