ਮੋਹਾਲੀ ਦੀ CBI ਅਦਾਲਤ ਨੇ 1993 ‘ਚ ਹੋਏ ਝੂਠੇ ਪੁਲਿਸ ਮੁਕਾਬਲੇ ਵਿਚ ਪੰਜਾਬ ਪੁਲਿਸ ਦੇ ਦੋ ਸੇਵਾਮੁਕਤ ਅਫ਼ਸਰਾਂ ਸਬ ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਏਐੱਸਆਈ ਜਗਤਾਰ ਸਿੰਘ ਨੂੰ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਜ਼ਾ ਦੇ ਨਾਲ ਇਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ।
ਜ਼ਿਕਰਯੋਗ ਹੈ ਕਿ ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਹੋਰ ਐਨਕਾਊਂਟਰ ਕੇਸ ਨੂੰ ਫਰਜ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਦੋ ਸਾਬਕਾ ਪੁਲੀਸ ਅਧਿਕਾਰੀਆਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ। ਜਿਸ ਵਿੱਚ ਉਬੋਕੇ ਦਾ ਰਹਿਣ ਵਾਲਾ ਹਰਬੰਸ ਸਿੰਘ ਅਤੇ ਇੱਕ ਅਣਪਛਾਤਾ ਖਾੜਕੂ ਪੁਲਿਸ ਦੀ ਗੋਲੀਬਾਰੀ ਵਿੱਚ ਮਾਰਿਆ ਗਿਆ।
ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ। ਕੇਸ ਦੀ ਸੁਣਵਾਈ ਦੌਰਾਨ ਬੀਤੀ 27 ਅਕਤੂਬਰ ਨੂੰ ਸੀਬੀਆਈ ਅਦਾਲਤ ਨੇ ਦੋ ਸੇਵਾਮੁਕਤ ਪੁਲਿਸ ਅਫ਼ਸਰਾਂ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ।