ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਲਗਾਤਾਰ ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ‘ਚ ਡਰੋਨ ਭੇਜੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਵੱਲੋਂ ਬੀਤੀ ਰਾਤ 10 ਤੋਂ 11 ਵਜੇ ਦੇ ਕਰੀਬ ਪਾਕਿਸਤਾਨ ਵੱਲੋਂ ਭਾਰਤ ਵਿੱਚ ਡਰੋਨ ਆਉਂਦਿਆਂ ਦੇਖਿਆ ਗਿਆ, ਜਿਸ ਨੂੰ ਦੇਖਦਿਆਂ ਹੀ ਸਰਹੱਦ ’ਤੇ ਤਾਇਨਾਤ ਬੀ. ਐੱਸ. ਐੱਫ. ਵੱਲੋਂ ਜਵਾਨਾਂ ਵੱਲੋਂ 100 ਤੋਂ ਜ਼ਿਆਦਾ ਫਾਇਰ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਇਹ ਡਰੋਨ ਬੀ. ਓ. ਪੀ. ਜਗਦੀਸ਼ ਇਲਾਕੇ ’ਚ ਦੇਖਿਆ ਗਿਆ।
ਇਹ ਵੀ ਪੜ੍ਹੋ: AAP MLA ਗੁਰਦਿੱਤ ਸੇਖੋਂ ਹੋਏ ਸੜਕ ਹਾਦਸੇ ਦਾ ਸ਼ਿਕਾਰ
ਜ਼ਿਕਰਯੋਗ ਹੈ ਕਿ ਬੀਐਸਐਫ ਨੇ ਬੀਤੇ ਦਿਨ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਗੰਢੂ ਕਿਚਲਾ ਵਿਚ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਦਾਖਲ ਹੋ ਰਹੇ ਇੱਕ ਹੈਕਸਾ ਕਾਪਟਰ ਡ੍ਰੋਨ ‘ਤੇ ਫਾਈਰਿੰਗ ਕਰਕੇ ਇਸਨੂੰ ਹੇਠਾਂ ਸੁੱਟ ਦਿੱਤਾ ਗਿਆ। ਇਸ ਦੌਰਾਨ ਇਲਾਕੇ ਵਿਚ ਘੇਰਾਬੰਦੀ ਕੀਤੀ ਗਈ ਅਤੇ ਇਲਾਕੇ ਵਿਚ ਤਲਾਸ਼ੀ ਲਈ ਜਾ ਰਹੀ ਹੈ।
ਬੀ. ਐੱਸ. ਐਫ. ਵੱਲੋਂ ਬੀ. ਓ. ਪੀ. ਜਗਦੀਸ਼ ਅਤੇ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪਿੰਡ ਵਾਹਕੇਵਾਲਾ ‘ਚ ਇਕ ਡਰੋਨ ਮਿਲਿਆ ਹੈ। ਡਰੋਨ ਬਰਾਮਦ ਕੀਤੇ ਜਾਣ ‘ਤੇ ਪੁਲਿਸ ਫੋਰਸ ਵੀ ਉੱਥੇ ਪਹੁੰਚ ਗਈ ਹੈ ਅਤੇ ਬੀ. ਐੱਸ. ਐੱਫ. ਅਤੇ ਪੰਜਾਬ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਜਾਰੀ ਹੈ।