ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਵਸ ‘ਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ, ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ… ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ।
ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ
ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ,
ਜਿਹਨਾਂ ਦੇਸ਼ ਸੇਵਾ ‘ਚ ਪੈਰ ਪਾਇਆ
ਓਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ…ਇਹ ਤੁੱਕਾਂ ਲਿਖਣ ਵਾਲੇ ਮਹਾਨ ਯੋਧੇ…ਜਿਹਨਾਂ ਛੋਟੀ ਉਮਰੇ ਵਤਨ ਖ਼ਾਤਿਰ ਐਸੇ ਕਾਰਜ ਕੀਤੇ ਜੋ ਉਹਨਾਂ ਨੂੰ ਬਾਲ ਜਰਨੈਲ ਅਖਵਾ ਗਏ…ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿਜਦਾ pic.twitter.com/jftPNqN0cA
— Bhagwant Mann (@BhagwantMann) November 16, 2022
ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਲੁਧਿਆਣਾ ਦੇ ਪਿੰਡ ਸਰਾਭਾ ‘ਚ ਸੂਬਾ ਪੱਧਰੀ ਪ੍ਰੋਗਰਾਮ ‘ਚ ਸ਼ਿਰੱਕਤ ਕਰਨਗੇ। ਮੁੱਖ ਮੰਤਰੀ ਸਰਾਭਾ ਪਿੰਡ ਤੋਂ ਵੱਡਾ ਐਲਾਨ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਬੀਤੇ ਦਿਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ ‘ਚ ਹੋਣ ਵਾਲੇ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਵੀ ਕੀਤਾ ਗਿਆ ਸੀ।