ਪੰਜਾਬ ਸਰਕਾਰ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ। ਪਿਛਲੇ ਦਿਨੀਂ ਓਪੀਐਸ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਸਰਕਾਰ ਅੱਜ ਸ਼ੁੱਕਰਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ। ਇਹ ਨੋਟੀਫਿਕੇਸ਼ਨ ਗੁਜਰਾਤ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜਰ ਜਾਰੀ ਕੀਤਾ ਜਾ ਰਿਹਾ ਹੈ।ਜਿੱਥੇ ‘ਆਪ’ ਸਰਕਾਰ ਦੇ ਇਸ ਕਦਮ ਨੂੰ ਮੁਲਾਜ਼ਮਾਂ ਦੇ ਹਿੱਤ ‘ਚ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ, ਉਥੇ ਹੀ ਗੁਜਰਾਤ ਚੋਣਾਂ ‘ਚ ਸਰਕਾਰ ਦਾ ਇਹ ਫੈਸਲਾ ਸੱਤਾਧਾਰੀ ਧਿਰ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦਾ ਹੈ।









