ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਟੀ-20 ਮੈਚ ਅੱਜ ਨੇਪੀਅਰ ‘ਚ ਖੇਡਿਆ ਜਾਵੇਗਾ। ਸੀਰੀਜ਼ ਦਾ ਤੀਜਾ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 12 ਵਜੇ ਸ਼ੁਰੂ ਹੋਵੇਗਾ। ਟਾਸ ਅੱਧਾ ਘੰਟਾ ਪਹਿਲਾਂ ਯਾਨੀ ਸਵੇਰੇ 11.30 ਵਜੇ ਹੋਵੇਗਾ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਵੈਲਿੰਗਟਨ ‘ਚ ਹੋਏ ਪਹਿਲੇ ਟੀ-20 ‘ਚ ਟਾਸ ਵੀ ਨਹੀਂ ਹੋ ਸਕਿਆ ਸੀ। ਇਸ ਦੇ ਨਾਲ ਹੀ ਦੂਜੇ ਟੀ-20 ਮੈਚ ਵਿੱਚ ਭਾਰਤੀ ਟੀਮ ਨੇ 65 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਇਸ ਮੈਚ ‘ਚ ਜੇਕਰ ਭਾਰਤ ਜਿੱਤਦਾ ਹੈ, ਤਾਂ ਉਹ ਲਗਾਤਾਰ ਦੂਜੀ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਨੂੰ ਉਸਦੇ ਘਰੇਲੂ ਮੈਦਾਨ ‘ਤੇ ਹਰਾ ਦੇਵੇਗਾ। ਨਿਊਜ਼ੀਲੈਂਡ ਨੂੰ ਮੈਚ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਟੀਮ ਦੇ ਕਪਤਾਨ ਕੇਨ ਵਿਲੀਅਮਸਨ ਮੈਡੀਕਲ ਸਮੱਸਿਆਵਾਂ ਕਾਰਨ ਟੀਮ ਤੋਂ ਬਾਹਰ ਹੋ ਗਏ ਹਨ। ਇਸ ਮੈਚ ‘ਚ ਟੀਮ ਦੀ ਅਗਵਾਈ ਟਿਮ ਸਾਊਦੀ ਕਰਨਗੇ। ਇਸ ਤੋਂ ਪਹਿਲਾਂ 2020 ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਉਸਦੇ ਘਰੇਲੂ ਮੈਦਾਨ ‘ਤੇ ਟੀ-20 ਸੀਰੀਜ਼ ਹਰਾਇਆ ਸੀ।
ਟੀਮ ਇਸ ਤਰ੍ਹਾਂ ਹੈ: –
ਨਿਊਜ਼ੀਲੈਂਡ : ਫਿਰਨ ਏਲੇਨ, ਮਾਈਕਲ ਬ੍ਰੇਸਵੇਲ, ਡੇਵੋਨ ਕਾਨਵੇ, ਲਾਕੀ ਫਗਯੁਰਸਨ, ਡੇਰਿਲ ਮਿਸ਼ੇਲ, ਐਡਮ ਮਿਲਨੇ, ਜਿੰਮੀ ਨੀਸ਼ਾਮ, ਗਲੇਨ ਫਿਲਿਪਸ, ਮਿਸ਼ੇਲ ਸੇਂਟਨਰ, ਟਿਮ ਸਾਊਥੀ (ਕਪਤਾਨ), ਈਸ਼ ਸੋਢੀ, ਬਲੇਅਰ ਟਿਕਨਰ, ਮਾਰਕ ਚੈਪਮੈਨ।
ਭਾਰਤ : ਹਾਰਦਿਕ ਪੰਡਯਾ (ਕਪਤਾਨ), ਰਿਸ਼ਭ ਪੰਤ, ਈਸ਼ਾਨ ਕਿਸ਼ਨ, ਸ਼ੁਭਮਨ ਗਿੱਲ, ਦੀਪਕ ਹੁੱਡਾ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਸੰਜੂ ਸੈਮਸਨ, ਵਾਸ਼ਿੰਗਟਨ ਸੁੰਦਰ, ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ, ਉਮਰਾਨ ਮਲਿਕ।