ਪੰਜਾਬ ਪੁਲਿਸ ਦੇ ਸਿਪਾਹੀ ਨੂੰ ਵਿਆਹ ‘ਚ ਫ਼ਾਇਰ ਕਰਨੇ ਪਏ ਮਹਿੰਗੇ, FIR ਹੋਈ ਦਰਜ

0
56

ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਲਈ ਪੁਲਿਸ ਵੱਲੋਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲਿਆਂ ‘ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨ ਕਲਚਰ ਨੂੰ ਖਤਮ ਕਰਨ ਲਈ ਵਿਆਹ ਸ਼ਾਦੀਆਂ ਅਤੇ ਧਾਰਮਿਕ ਸਮਾਗਮਾਂ ‘ਚ ਹਥਿਆਰਾਂ ਦੀ ਨੁਮਾਇਸ਼ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ ਪਰ ਅੰਮ੍ਰਿਤਸਰ ‘ਚ ਆਪਣੇ ਹੀ ਵਿਆਹ ‘ਤੇ ਪੁਲਿਸ ਮੁਲਾਜ਼ਮ ਵੱਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ ਹੋ ਗਈ, ਜਿਸ ਨੂੰ ਦੇਖਦੇ ਹੋਏ ਥਾਣਾ ਮਜੀਠਾ ਦੀ ਪੁਲਿਸ ਨੇ ਉਕਤ ਸਿਪਾਹੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਵਾਇਰਲ ਵੀਡੀਓ ‘ਚ ਗੋਲੀ ਚਲਾਉਣ ਵਾਲਾ ਕਾਂਸਟੇਬਲ ਦਿਲਜੋਧ ਸਿੰਘ ਹੈ ਜੋ ਕੱਥੂਨੰਗਲ ਥਾਣੇ ‘ਚ ਤਾਇਨਾਤ ਹੈ। ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਭੰਗਾਲੀ ਕਲਾਂ ਦਾ ਰਹਿਣ ਵਾਲਾ ਦਿਲਜੋਧ ਆਪਣੇ ਹੀ ਘਰ ‘ਚ ਵਿਆਹ ਦੀ ਡੀਜੇ ਪਾਰਟੀ ‘ਚ ਦੋਵਾਂ ਹੱਥਾਂ ‘ਚ ਪਿਸਤੌਲ ਨਾਲ ਗੋਲੀਆਂ ਚਲਾ ਰਿਹਾ ਸੀ। ਉਸ ਨੇ ਕਈ ਰਾਉਂਡ ਫਾਇਰ ਕੀਤੇ, ਜਿਸ ਦੀ ਵੀਡੀਓ ਨੂੰ ਕਿਸੇ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ। ਵੀਡੀਓ ਵਾਇਰਲ ਹੁੰਦੇ ਹੀ ਦਿਲਜੋਧ ਲਈ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਮਜੀਠਾ ਦੀ ਪੁਲਿਸ ਨੇ ਜਾਂਚ ਸ਼ੁਰੂ ਕੀਤੀ, ਜਿਸ ‘ਚ ਸਾਹਮਣੇ ਆਇਆ ਕਿ ਵੀਡੀਓ ਪਿੰਡ ਭੰਗਾਲੀ ਕਲਾਂ ਦੀ ਹੈ। ਫਾਇਰਿੰਗ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਪੁਲਿਸ ਵਿਭਾਗ ਦਾ ਕਾਂਸਟੇਬਲ ਹੈ। ਇਸ ਮਗਰੋਂ ਪੁਲੀਸ ਨੇ ਦਿਲਜੋਧ ਖ਼ਿਲਾਫ਼ ਆਈਪੀਸੀ 188 ਅਤੇ 336 ਤਹਿਤ ਕੇਸ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here