ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਗੰਨ ਕਲਚਰ ਤੇ ਗੈਂਗਸਟਰਾਂ ਕਲਚਰ ‘ਤੇ ਰੋਕ ਲਗਾਉਣਾ ਸ਼ੁਰੁ ਕੀਤਾ ਤੇ ਹੁਣ ਤੱਕ ਬਹੁਤ ਸਾਰੇ ਗੈਂਗਸਟਰ ਫੜ੍ਹੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਨੇਡਾ ‘ਚ ਬੈਠ ਜੋ ਗੋਲਡੀ ਬਰਾੜ ਸਮਾਜ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ ਅਤੇ ਇਨ੍ਹਾਂ ਗਤੀਵਧੀਆਂ ਲਈ ਪੈਸੇ ਵਗੇਰਾ ਭੇਜ ਰਿਹਾ ਹੈ। ਉਸਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਬਹੁਤ ਜਲਦ ਉਸਨੂੰ ਭਾਰਤ ਲਿਆਂਦਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੋਸ਼ਲ ਬੌਡਿੰਗ ਨੂੰ ਟੁੱਟਣ ਨਹੀਂ ਦੇਵਾਂਗੇ। ਬਹੁਤ ਸਾਰੇ ਦੁਸ਼ਮਣਾਂ ਨੇ ਇਸਨੂੰ ਤੋੜਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਸੋਸ਼ਲ ਬੌਡਿੰਗ ਐਨੀ ਮਜ਼ਬੂਤ ਹੈ ਕਿ ਇਸਨੂੰ ਕੋਈ ਵੀ ਤੋੜ ਨਹੀਂ ਸਕਦਾ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ‘ਚ ਗੈਂਗਸਟਰ ਕਲਚਰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਇੱਥੇ ਲਿਆਂਦਾ ਜਾਵੇਗਾ ਤੇ ਬਹੁਤ ਜਲਦ ਉਹ ਪੰਜਾਬ ਪੁਲਿਸ ਦੀ ਗ੍ਰਿਫਤ ‘ਚ ਹੋਵੇਗਾ।