ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਗਾਇਕ ਸੁਖਮਨ ਹੀਰ ਸਮੇਤ 7 ਅਣਪਛਾਤਿਆਂ ‘ਤੇ ਕੇਸ ਦਰਜ

0
31

ਪੰਜਾਬ ਸਰਕਾਰ ਗੰਨ ਕਲਚਰ ਨੂੰ ਪਰਮੋਟ ਕਰਨ ਵਾਲਿਆਂ ‘ਤੇ ਲਗਾਤਾਰ ਐਕਸ਼ਨ ਲੈ ਰਹੀ ਹੈ। ਇਸ ਲਈ ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਸੁਖਮਨ ਹੀਰ, ਗਾਇਕ ਜੈਸਮੀਨ ਅਖ਼ਤਰ ਸਣੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਡੀ. ਐੱਸ. ਪੀ. ਖਮਾਣੋਂ ਰਮਿੰਦਰ ਸਿੰਘ ਸਿੰਘ ਕਾਹਲੋਂ ਨੇ ਦੱਸਿਆ ਕਿ ਖੇੜੀ ਨੌਧ ਸਿੰਘ ਪੁਲਿਸ ਵੱਲੋਂ ਗਾਇਕ ਸੁਖਮਨ ਹੀਰ ਤੇ ਜੈਸਮੀਨ ਅਖਤਰ ਸਮੇਤ 7 ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਤਰਨਤਾਰਨ ‘ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ 1 ਬੱਚੇ ਦੀ ਮੌਤ

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗਾਇਕ ਦੇ ਯੂਟਿਊਬ ਉਪਰ ਗੀਤ ਨੂੰ ਲੈ ਕੇ ਕੇਸ ਦਰਜ ਕੀਤਾ ਹੈ, ਜਿਸ ਵਿੱਚ ਗਾਇਕ ਅਤੇ ਉਸ ਨਾਲ ਇੱਕ ਸਹਾਇਕ ਗਾਇਕਾ ਹੈ। ਗਾਇਕ ਨੇ ਗੀਤ ਵਿੱਚ ਬੰਦੂਕ ਫੜੀ ਹੋਈ। ਦੱਸ ਦੇਈਏ ਕਿ ਬੀਤੇ ਦਿਨ ਵੀ ਇੱਕ ਗਾਇਕ ‘ਤੇ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ’ਚ ਗੰਨ ਕਲਚਰ ਨੂੰ ਲੈ ਕੇ ਬਹੁਤ ਸਖ਼ਤ ਹੋ ਗਈ ਹੈ। ਇਸੇ ਦੇ ਚੱਲਦਿਆਂ ਹੀ ਸੋਸ਼ਲ ਮੀਡੀਆ ’ਤੇ ਫੋਟੋਆਂ ਜਾਂ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਅੱਜ ਇਸ ਪੰਜਾਬੀ ਗਾਇਕ ਤੇ 8 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here