ਦਿੱਲੀ ਨਗਰ ਨਿਗਮ ਚੋਣਾਂ ਲਈ ਵੋਟਿੰਗ ਚੱਲ ਰਹੀ ਹੈ। ਦਿੱਲੀ ਨਗਰ ਨਿਗਮ (ਐਮਸੀਡੀ) ਦੇ ਸਾਰੇ 250 ਵਾਰਡਾਂ ਲਈ ਅੱਜ (ਐਤਵਾਰ) ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਅਤੇ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ। ਇਸ ਦੇ ਨਤੀਜੇ 7 ਦਸੰਬਰ ਨੂੰ ਆਉਣਗੇ।
ਦੁਪਹਿਰ 12 ਵਜੇ ਤੱਕ ਦਿੱਲੀ ਨਗਰ ਨਿਗਮ ਚੋਣਾਂ ‘ਚ 18 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਲੋਕ ਵੱਡੀ ਗਿਣਤੀ ‘ਚ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਚਾਹੇ ਨੌਜਵਾਨ ਹੋਵੇ ਜਾਂ ਬਜ਼ੁਰਗ, ਹਰ ਕੋਈ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾ ਰਿਹਾ ਹੈ।
ਪੋਲਿੰਗ ਸਟੇਸ਼ਨਾਂ ‘ਤੇ ਸਵੇਰ ਤੋਂ ਹੀ ਵੋਟਰਾਂ ਦੀ ਕਤਾਰ ਲੱਗੀ ਹੋਈ ਹੈ। 250 ਵਾਰਡਾਂ ਦੇ ਕੁੱਲ 1349 ਉਮੀਦਵਾਰ ਐਮਸੀਡੀ ਸਿਵਿਕ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਦਿੱਲੀ ਵਿੱਚ 1.45 ਕਰੋੜ ਤੋਂ ਵੱਧ ਵੋਟਰ ਹਨ, ਜਿਨ੍ਹਾਂ ਵਿੱਚੋਂ ਪਹਿਲੀ ਵਾਰ ਵੋਟਰਾਂ ਦੀ ਗਿਣਤੀ 95,458 ਹੈ।