ਭਾਰਤ ਪਾਕਿ ਸਰਹੱਦ ‘ਤੇ ਫਿਰ ਦਿਖਾਈ ਦਿੱਤਾ ਡਰੋਨ, BSF ਜਵਾਨਾਂ ਨੇ ਫਾਇਰਿੰਗ ਕਰ ਸੁੱਟਿਆ ਜ਼ਮੀਨ ‘ਤੇ

0
29

ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਲਗਾਤਾਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਹਨ ਪਰ ਸਰਹੱਦ ‘ਤੇ ਤਾਇਨਾਤ ਬੀਐਸਐਫ ਜਵਾਨ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਹੱਦ ‘ਤੇ ਰਾਤ ਨੂੰ 3 ਵਾਰ ਡਰੋਨ ਦੀ ਹਲਚਲ ਹੋਈ । ਜਿਸ ਤੋਂ ਬਾਅਦ ਜਵਾਨਾਂ ਨੇ ਫਾਇਰ ਕਰ ਦਿੱਤਾ। ਹੁਣ ਤਲਾਸ਼ੀ ਦੌਰਾਨ ਜਵਾਨਾਂ ਨੂੰ ਡਰੋਨ ਡਿੱਗਿਆ ਮਿਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 11 ਵਜੇ ਭਾਰਤ-ਪਾਕਿ ਸਰਹੱਦ ‘ਤੇ ਤਰਨਤਾਰਨ ਅਧੀਨ ਪੈਂਦੇ ਅਮਰਕੋਟ ਦੇ ਬੀਓਪੀ ਕਾਲੀਆ ਵਿਖੇ ਡਰੋਨ ਦੀ ਹਰਕਤ ਦੇਖੀ ਗਈ। 103 ਬਟਾਲੀਅਨ ਦੇ ਸਿਪਾਹੀ ਬਾਹਰਵਾਰ ਤਾਇਨਾਤ ਸਨ। ਜਵਾਨਾਂ ਨੇ ਆਵਾਜ਼ ਸੁਣਦੇ ਹੀ ਫਾਇਰਿੰਗ ਕੀਤੀ,ਜਿਸ ਤੋਂ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ। ਇਲਾਕੇ ‘ਚ ਤਲਾਸ਼ੀ ਲਈ ਗਈ ਜਿਸ ਤੋਂ ਬਾਅਦ ਜਵਾਨਾਂ ਨੂੰ ਖੇਤਾਂ ‘ਚ ਡਿੱਗਿਆ ਡਰੋਨ ਮਿਲਿਆ। ਡਰੋਨ ਦੇ ਨਾਲ ਹੀ ਹੈਰੋਇਨ ਦੀ ਇੱਕ ਖੇਪ ਵੀ ਬਰਾਮਦ ਹੋਈ ਹੈ, ਜੋ ਡਰੋਨ ਨਾਲ ਹੀ ਬੰਨ੍ਹੀ ਹੋਈ ਸੀ।

ਇਸੇ ਤਰ੍ਹਾਂ ਬੀਓਪੀ ਕੇ.ਕੇ. ‘ਚ 2.30 ਵਜੇ ਡਰੋਨ ਦੀ ਆਵਾਜ਼ ਸੁਣੀ। ਉਸ ਸਮੇਂ ਬਟਾਲੀਅਨ 101 ਦੇ ਜਵਾਨ ਤਾਇਨਾਤ ਸਨ। ਇਸ ਦੇ ਨਾਲ ਹੀ ਰਾਤ ਦੇ 3 ਵਜੇ ਫਿਰ ਬੀਓਪੀ ਗਜ਼ਲ ਵਿੱਚ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਕੁਝ ਦੇਰ ਬਾਅਦ ਡਰੋਨ ਦੀ ਆਵਾਜ਼ ਬੰਦ ਹੋ ਗਈ।

LEAVE A REPLY

Please enter your comment!
Please enter your name here