ਟੋਕੀਓ ਓਲੰਪਿਕ ‘ਚ ਸਿਲਵਰ ਮੈਡਲ ਜੇਤੂ ਮੀਰਾਬਾਈ ਚਾਨੂ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਵੀ ਸਿਲਵਰ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਦਾ ਭਾਰ ਚੁੱਕ ਕੇ ਉਨ੍ਹਾਂ ਨੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਟੋਕੀਓ ਓਲੰਪਿਕ ਦੀ ਚਾਂਦੀ ਦਾ ਤਗਮਾ ਜੇਤੂ ਚਾਨੂ ਨੇ ਮੰਗਲਵਾਰ ਰਾਤ ਨੂੰ 49 ਕਿਲੋਗ੍ਰਾਮ ਵਰਗ ਵਿੱਚ ਸਨੈਚ ਵਿੱਚ 87 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 113 ਕਿਲੋਗ੍ਰਾਮ ਭਾਰ ਚੁੱਕਿਆ।
ਇਹ ਵੀ ਪੜ੍ਹੋ: ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ : ਐਡਵੋਕੇਟ…
ਚੀਨ ਦੇ ਜਿਆਂਗ ਹੁਈਹੁਆ ਨੇ ਕੁੱਲ 206 ਕਿਲੋ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ। ਉਸ ਨੇ ਸਨੈਚ ਵਿੱਚ 93 ਕਿਲੋਗ੍ਰਾਮ ਜਦਕਿ ਕਲੀਨ ਐਂਡ ਜਰਕ ਵਿੱਚ 113 ਕਿਲੋਗ੍ਰਾਮ ਭਾਰ ਚੁੱਕਿਆ। ਉਸ ਦੀ ਹਮਵਤਨ ਅਤੇ ਟੋਕੀਓ ਓਲੰਪਿਕ ਚੈਂਪੀਅਨ ਹੋਊ ਜ਼ਿਹੁਆ ਨੇ ਕੁੱਲ 198 ਕਿਲੋਗ੍ਰਾਮ (89 ਅਤੇ 109 ਕਿਲੋ) ਭਾਰ ਚੁੱਕ ਕੇ ਕਾਂਸੀ ਦਾ ਤਗਮਾ ਜਿੱਤਿਆ।
ਭਾਰਤ ਦੇ ਮੁੱਖ ਕੋਚ ਵਿਜੇ ਸ਼ਰਮਾ ਨੇ ਪੀਟੀਆਈ ਨੂੰ ਦੱਸਿਆ, ”ਅਸੀਂ ਇਸ ਮੁਕਾਬਲੇ ਲਈ ਕੋਈ ਦਬਾਅ ਨਹੀਂ ਲੈ ਰਹੇ ਸੀ। ਮੀਰਾ ਇੰਨਾ ਭਾਰ ਨਿਯਮਤ ਤੌਰ ‘ਤੇ ਚੁੱਕਦੀ ਹੈ। ਹੁਣ ਅਸੀਂ ਭਾਰ ਵਧਾਉਣਾ ਅਤੇ ਸੁਧਾਰ ਕਰਨਾ ਸ਼ੁਰੂ ਕਰਾਂਗੇ। 2017 ਵਿੱਚ ਵਿਸ਼ਵ ਚੈਂਪੀਅਨਸ਼ਿਪ ਦੀ ਜੇਤੂ ਚਾਨੂ ਨੂੰ ਸਤੰਬਰ ਵਿੱਚ ਇੱਕ ਟਰੇਨਿੰਗ ਸੈਸ਼ਨ ਦੌਰਾਨ ਆਪਣੇ ਗੁੱਟ ਵਿੱਚ ਸੱਟ ਲੱਗ ਗਈ ਸੀ। ਸੱਟ ਦੇ ਬਾਵਜੂਦ ਉਸ ਨੇ ਅਕਤੂਬਰ ਵਿੱਚ ਨੈਸ਼ਨਲ ਖੇਡਾਂ ਵਿੱਚ ਹਿੱਸਾ ਲਿਆ।
ਇਹ ਵੀ ਪੜ੍ਹੋ: ਵਾਪਰਿਆ ਭਿਆਨਕ ਸੜਕ ਹਾਦਸਾ, 2 ਸਕੇ ਭੈਣ- ਭਰਾਵਾਂ ਦੀ ਹੋਈ ਮੌਤ
ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਪੋਸਟ ਸਾਂਝੀ ਕਰਦੀਆਂ ਕਿਹਾ ਕਿ ਕੋਲੰਬੀਆ ਵਿੱਚ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200kg ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਣ ਲਈ ਮੀਰਾਬਾਈ ਚਾਨੂ ਨੂੰ ਵਧਾਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਗੁੱਟ ਦੀ ਸੱਟ ਦੇ ਬਾਵਜੂਦ ਇਹ ਜਿੱਤਣਾ, ਇਹ ਤਗਮਾ ਉਸ ਦੀ ਹਿੰਮਤ, ਦ੍ਰਿੜ ਇਰਾਦੇ ਅਤੇ ਸਖਤ ਮਿਹਨਤ ਦੀ ਉੱਤਮ ਉਦਾਹਰਣ ਹੈ।