ਤਰਨਤਾਰਨ ‘ਚ ਪੁਲਿਸ ਸਾਂਝ ਕੇਂਦਰ ‘ਤੇ ਰਾਕੇਟ ਲਾਂਚਰ ਨਾਲ ਹੋਇਆ ਹਮਲਾ

0
26

ਤਰਨਤਾਰਨ ਜ਼ਿਲੇ ‘ਚ ਪੁਲਿਸ ਥਾਣੇ ‘ਤੇ ਰਾਕੇਟ ਲਾਂਚਰ ਨਾਲ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ।  ਤਰਨਤਾਰਨ ਜ਼ਿਲੇ ਦੇ ਸਰਹਾਲੀ ਥਾਣੇ ‘ਚ ਸਥਿਤ ਸਾਂਝ ਕੇਂਦਰ ‘ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ, ਜਿਸ ‘ਚ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਉਪਰ ਅੱਧੀ ਰਾਤ ਨੂੰ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ। ਰਾਕੇਟ ਲਾਂਚ ਥਾਣੇ ਦੇ ਦਰਵਾਜੇ ਵਿੱਚ ਵੱਜਿਆ ਅਤੇ ਸਾਂਝ ਕੇਂਦਰ ਦੀ ਇਮਾਰਤ ਵਿੱਚ ਜਾ ਡਿੱਗਿਆ, ਜਿਸ ਕਾਰਨ ਇਮਾਰਤ ਦੇ ਸ਼ੀਸ਼ੇ ਅਤੇ ਬਾਰੀਆਂ ਨੁਕਸਾਨੀਆਂ ਗਈਆਂ।

ਇਸ ਹਮਲੇ ਸਮੇਂ ਥਾਣੇ ਦੇ ਇੰਚਾਰਜ ਪ੍ਰਕਾਸ਼ ਸਿੰਘ ਤੋਂ ਇਲਾਵਾ 8 ਪੁਲਿਸ ਮੁਲਾਜ਼ਮ ਠਾਣੇ ਵਿੱਚ ਮੌਜੂਦ ਸਨ। ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦੱਸ ਦੇਈਏ ਕਿ ਪਾਕਿਸਤਾਨੀ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਲਗਾਤਾਾਰ ਕੋਸਿ਼ਸ਼ਾਂ ਜਾ ਰਹੀਆਂ ਹਨ। ਬੀਤੇ ਅਗਸਤ ਮਹੀਨੇ ਵਿੱਚ ਵੀ ਪੰਜਾਬ ਪੁਲਿਸ ਦੇ ਮੁੱਖ ਇੰਟੈਲੀਜੈਂਸ ਹੈਡ ਕੁਆਰਟਰ ਮੁਹਾਲੀ ਉਪਰ ਹਮਲਾ ਹੋਇਆ ਸੀ।

ਸਰਹਾਲੀ ਪੁਲਿਸ ਸਾਂਝ ਕੇਂਦਰ ਉਪਰ ਰਾਤ ਲਗਭਗ 1 ਵਜੇ ਦੇ ਕਰੀਬ ਜਿਵੇਂ ਹੀ ਹਮਲੇ ਦੀ ਸੂਚਨਾ ਉਚ ਪੁਲਿਸ ਅਧਿਕਾਰੀਆਂ ਨੂੰ ਮਿਲੀ ਤਾਂ ਤੁਰੰਤ ਮੌਕੇ ਉਪਰ ਪੁੱਜੇ ਅਤੇ ਜਾਂਚ ਆਰੰਭ ਦਿੱਤੀ ਹੈ। ਅਜੇ ਕੋਈ ਵੀ ਅਧਿਕਾਰੀ ਸਪੱਸ਼ਟ ਤੌਰ ਉਪਰ ਜਾਣਕਾਰੀ ਦੇਣ ਲਈ ਤਿਆਰ ਨਹੀਂ ਹੈ।

LEAVE A REPLY

Please enter your comment!
Please enter your name here