ਭੂਪੇਂਦਰ ਪਟੇਲ 12 ਦਸੰਬਰ ਨੂੰ ਲਗਾਤਾਰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਸ਼ਨੀਵਾਰ ਨੂੰ ਸਰਬਸੰਮਤੀ ਨਾਲ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਭਾਜਪਾ ਸੂਬੇ ‘ਚ ਲਗਾਤਾਰ ਸੱਤਵੀਂ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਪਟੇਲ ਅਤੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਰਾਜਪਾਲ ਆਚਾਰੀਆ ਦੇਵਵਰਤ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਇਸ ਤੋਂ ਪਹਿਲਾਂ ਕੇਂਦਰੀ ਨਿਗਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਬੀਐਸ ਯੇਦੀਯੁਰੱਪਾ ਅਤੇ ਅਰਜੁਨ ਮੁੰਡਾ ਦੀ ਮੌਜੂਦਗੀ ਵਿੱਚ ਵਿਧਾਇਕਾਂ ਦੀ ਮੀਟਿੰਗ ਵਿੱਚ ਪਟੇਲ ਨੂੰ ਨੇਤਾ ਚੁਣਿਆ ਗਿਆ।ਸੋਮਵਾਰ ਨੂੰ ਦੁਪਹਿਰ 2 ਵਜੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀ ਅਤੇ ਸੀਨੀਅਰ ਨੇਤਾ ਸ਼ਾਮਲ ਹੋਣਗੇ।









