ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਭੁਪਿੰਦਰ ਪਟੇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਅੱਜ ਗਾਂਧੀਨਗਰ ‘ਚ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪਟੇਲ ਦਾ ਇਹ ਲਗਾਤਾਰ ਦੂਜਾ ਕਾਰਜਕਾਲ ਹੈ।
ਰਾਜਪਾਲ ਆਚਾਰੀਆ ਦੇਵਵਰਤ ਨੇ ਨਵੇਂ ਸਕੱਤਰੇਤ ਕੋਲ ਹੈਲੀਪੈਡ ਗਰਾਊਂਡ ‘ਚ ਆਯੋਜਿਤ ਇਕ ਸਮਾਰੋਹ ‘ਚ ਪਟੇਲ ਨੂੰ ਸੂਬੇ ਦੇ 18ਵੀਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਇਸ ਦੌਰਾਨ 16 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ।
ਹਾਲ ਹੀ ‘ਚ ਸੰਪੰਨ ਹੋਈਆਂ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ 182 ‘ਚੋਂ ਰਿਕਾਰਡ 156 ਸੀਟਾਂ ਜਿੱਤੀਆਂ ਹਨ।ਇਸ ਸਬੰਧੀ ਗਾਂਧੀਨਗਰ ’ਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਸਿਆਸੀ ਆਗੂ ਹਾਜ਼ਰ ਸਨ।









