ਲਾਪਤਾ ਹੋਏ ਨੌਜਵਾਨ ਦੀ ਬੰਦ ਪਈ ਕਾਰ ‘ਚੋਂ ਮਿਲੀ ਲਾਸ਼

0
68

ਅੰਬਾਲਾ ਦੇ ਪ੍ਰੇਮ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਬੰਦ ਪਈ ਕਾਰ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਦਾ ਸ਼ੀਸ਼ਾ ਤੋੜ ਕੇ ਨੌਜਵਾਨ ਨੂੰ ਬਾਹਰ ਕੱਢਿਆ। ਮ੍ਰਿਤਕ ਨੌਜਵਾਨ ਦੀ ਪਛਾਣ ਰਿਸ਼ੀ ਵਜੋਂ ਹੋਈ ਹੈ। ਰਿਸ਼ੀ ਪਿਛਲੇ ਇਕ ਦਿਨ ਤੋਂ ਲਾਪਤਾ ਸੀ ਜਿਸ ਦੀ ਲਾਸ਼ ਗੱਡੀ ਵਿਚੋਂ ਬਰਾਮਦ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਕ ਕਾਰ ਕੱਲ੍ਹ ਦੁਪਹਿਰ 2 ਵਜੇ ਤੋਂ ਪ੍ਰੇਮ ਨਗਰ ਇਲਾਕੇ ਵਿਚ ਖੜ੍ਹੀ ਸੀ ਜਿਸ ਦੇ ਬਾਅਦ ਅੱਜ ਸਵੇਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਕਾਰ ਦੇ ਸ਼ੀਸ਼ੇ ਤੋੜ ਕੇ ਨੌਜਵਾਨ ਨੂੰ ਬਾਹਰ ਕੱਢਿਆ ਤਾਂ ਉਹ ਮ੍ਰਿਤਕ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਰਿਸ਼ੀ ਦੀ ਮੌਤ ਹੋਈ ਹੈ ਪਰ ਪੁਲਿਸ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਐੱਸੈੱਚਓ ਰਾਮ ਕੁਮਾਰ ਨੇ ਦੱਸਿਆ ਕਿ ਚੌਕੀ ਨੰਬਰ-4 ਵਿਚ ਕੱਲ ਕਾਂਜੀਵੜਾ ਦੇ ਰਹਿਣ ਵਾਲੇ ਰਿਸ਼ੀ ਨਾਂ ਦੇ ਨੌਜਵਾਨ ਦੇ ਲਾਪਤਾ ਹੋਣ ਦੀ ਰਿਪੋਰਟ ਦਿੱਤੀ ਗਈ ਸੀ- ਅੱਜ ਸਵੇਰੇ ਲਾਪਤਾ ਰਿਸ਼ੀ ਦੀ ਲਾਸ਼ ਪ੍ਰੇਮ ਨਗਰ ਵਿਚ ਇਕ ਗੱਡੀ ਵਿਚ ਪਾਈ ਗਈ। ਫਿਲਹਾਲ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਪਹੁੰਚਾਇਆ ਗਿਆ ਹੈ। ਪੋਸਟਮਾਰਟਮ ਦੇ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ।

LEAVE A REPLY

Please enter your comment!
Please enter your name here