ਮਨੀਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਵਿਦਿਆਰਥੀਆਂ ਦੀ ਹੋਈ ਮੌਤ, 20 ਦੇ ਕਰੀਬ ਜ਼ਖਮੀ

0
326

ਮਨੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਇੱਕ ਸਕੂਲ ਬੱਸ ਪਲਟਣ ਕਾਰਨ ਪੰਜ ਵਿਦਿਆਰਥੀਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ 20 ਹੋਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਸੂਬੇ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਨੇੜੇ ਪੁਰਾਣੀ ਕਛਰ ਰੋਡ ‘ਤੇ ਵਾਪਰਿਆ।

ਜਾਣਕਾਰੀ ਮੁਤਾਬਕ ਥੰਬਲਾਨੂ ਹਾਇਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦੋ ਬੱਸਾਂ ‘ਚ ਨੋਨੀ ਜ਼ਿਲੇ ਦੇ ਖੂਪੁਮ ਲਈ ਸਾਲਾਨਾ ਸਕੂਲ ਸਟੱਡੀ ਟੂਰ ‘ਤੇ ਗਏ ਸਨ। ਜਿਸ ਬੱਸ ਵਿੱਚ ਵਿਦਿਆਰਥਣਾਂ ਸਵਾਰ ਸਨ, ਡਰਾਈਵਰ ਦੇ ਕੰਟਰੋਲ ਗੁਆ ਬੈਠਣ ਕਾਰਨ ਪਲਟ ਗਈ।

ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਕਿਹਾ ਕਿ ਅੱਜ ਪੁਰਾਣੀ ਕੱਛਰ ਰੋਡ ‘ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਐਸਡੀਆਰਐਫ, ਮੈਡੀਕਲ ਟੀਮ ਅਤੇ ਵਿਧਾਇਕ ਬਚਾਅ ਕਾਰਜ ਦਾ ਤਾਲਮੇਲ ਕਰਨ ਲਈ ਮੌਕੇ ‘ਤੇ ਪਹੁੰਚ ਗਏ ਹਨ। ਬੱਸ ਵਿਚ ਸਵਾਰ ਸਾਰਿਆਂ ਦੀ ਸੁਰੱਖਿਆ ਲਈ ਅਰਦਾਸ ਕੀਤੀ ਜਾ ਰਹੀ ਹੈ। ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਲਈ ਸੂਬੇ ਦੀ ਰਾਜਧਾਨੀ ਲਿਜਾਇਆ ਜਾ ਰਿਹਾ ਹੈ।

ਹਾਲਾਂਕਿ ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਘੱਟੋ-ਘੱਟ 15 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ।

LEAVE A REPLY

Please enter your comment!
Please enter your name here