ਲੁਧਿਆਣਾ ‘ਚ STF ਵਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਲੁਧਿਆਣਾ STF ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਵੱਡੀ ਕਾਰਵਾਈ ਕੀਤੀ ਹੈ। STF ਦੀ ਟੀਮ ਨੇ ਅੰਮ੍ਰਿਤਸਰ ‘ਚ ਛਾਪਾ ਮਾਰ ਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਅਨਮੋਲ ਸਿੰਘ ਅਤੇ ਹੀਰਾ ਸਿੰਘ ਉਰਫ਼ ਰਾਜਗੀਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਮੁੜ ਬਰਾਮਦ ਹੋਏ 4 ਮੋਬਾਇਲ
ਦੱਸਿਆ ਜਾ ਰਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਅੱਜ ਸ਼ਨੀਵਾਰ ਸਵੇਰੇ ਅੰਮ੍ਰਿਤਸਰ ‘ਚ ਐਸਟੀਐਫ ਦੀ ਟੀਮ ਨੇ ਇਹ ਕਾਰਵਾਈ ਕੀਤੀ, ਜਿਸ ਤੋਂ ਬਾਅਦ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਹੈਰੋਇਨ ਬਰਾਮਦ ਕੀਤੀ ਗਈ। ਫਿਲਹਾਲ ਇਸ ਮਾਮਲੇ ਵਿੱਚ ਕੋਈ ਵੀ ਐਸਟੀਐਫ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਪੁਲਸ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਪੂਰੀ ਜਾਣਕਾਰੀ ਦੇਵੇਗੀ।