ਝਾੜੀਆਂ ‘ਚੋਂ ਮਿਲੀ ਨਵਜੰਮੀ ਬੱਚੀ, SHO ਦੀ ਪਤਨੀ ਨੇ ਆਪਣਾ ਦੁੱਧ ਪਿਆ ਕੇ ਬਚਾਈ ਜਾਨ

0
17

ਯੂਪੀ ਦੇ ਗ੍ਰੇਟਰ ਨੋਇਡਾ ਵਿੱਚ ਮਾਪਿਆਂ ਨੇ ਆਪਣੀ ਨਵਜੰਮੀ ਬੱਚੀ ਨੂੰ ਕੜਾਕੇ ਦੀ ਠੰਢ ਵਿੱਚ ਝਾੜੀਆਂ ਵਿੱਚ ਸੁੱਟ ਦਿੱਤਾ। ਜਦੋਂ ਪੁਲਿਸ ਨੇ ਬੱਚੀ ਨੂੰ ਠੰਢ ਅਤੇ ਭੁੱਖ ਕਾਰਨ ਤੜਫਦੀ ਦੇਖਿਆ ਤਾਂ ਉਸ ਦੀ ਹਾਲਤ ਕਾਫੀ ਖਰਾਬ ਸੀ। ਇਸ ਮੌਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕਰਦੇ ਹੋਏ ਇੱਕ ਐਸਐਚਓ ਦੀ ਪਤਨੀ ਨੇ ਨਵਜੰਮੀ ਬੱਚੀ ਨੂੰ ਆਪਣਾ ਦੁੱਧ ਪਿਲਾਇਆ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿੱਚ ਸੁਧਾਰ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ 20 ਦਸੰਬਰ ਨੂੰ ਨਾਲੇਜ ਪਾਰਕ ਇਲਾਕੇ ਵਿੱਚ ਝਾੜੀਆਂ ਵਿੱਚੋਂ ਇੱਕ ਬੱਚੀ ਮਿਲੀ ਸੀ। ਜਿਵੇਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਹ ਉਸ ਨੂੰ ਥਾਣੇ ਲੈ ਆਏ। ਬੱਚੀ ਠੰਢ ਅਤੇ ਭੁੱਖ ਕਾਰਨ ਰੋ ਰਿਹਾ ਸੀ ਅਤੇ ਉਸ ਦੀ ਹਾਲਤ ਬਹੁਤ ਖਰਾਬ ਸੀ। ਫਿਰ ਐਸਐਚਓ ਦੀ ਪਤਨੀ ਜੋਤੀ ਸਿੰਘ ਨੇ ਉਸ ਨੂੰ ਆਪਣਾ ਦੁੱਧ ਚੁੰਘਾਇਆ ਅਤੇ ਉਸ ਦੀ ਜਾਨ ਬਚਾਈ।

ਜੋਤੀ ਸਿੰਘ ਨੇ ਦੱਸਿਆ ਕਿ ਕਿਸੇ ਨੇ ਬੱਚੀ ਨੂੰ ਸ਼ਾਰਦਾ ਹਸਪਤਾਲ ਨੇੜੇ ਝਾੜੀਆਂ ਵਿਚ ਸੁੱਟ ਦਿੱਤਾ ਸੀ। ਬੱਚੀ ਨੂੰ ਬਹੁਤ ਭੁੱਖ ਲੱਗੀ ਸੀ, ਜਿਸ ਤੋਂ ਬਾਅਦ ਮੈਂ ਉਸ ਨੂੰ ਆਪਣਾ ਦੁੱਧ ਪਿਲਾਇਆ। ਉਸ ਨੇ ਕਿਹਾ, ”ਮੈਨੂੰ ਸਮਝ ਨਹੀਂ ਆ ਰਿਹਾ ਕਿ ਕੋਈ ਮਾਸੂਮ ਬੱਚੇ ਨਾਲ ਅਜਿਹਾ ਕਿਵੇਂ ਕਰ ਸਕਦਾ ਹੈ।

ਮੈਂ ਲੋਕਾਂ ਨੂੰ ਦੱਸਣਾ ਚਾਹਾਂਗੀ ਕਿ ਜੇਕਰ ਕਿਸੇ ਨੂੰ ਵੀ ਬੱਚਿਆਂ ਦੇ ਪਾਲਣ-ਪੋਸ਼ਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੁੱਟਣ ਦੀ ਬਜਾਏ ਕਿਸੇ ਅਨਾਥ ਆਸ਼ਰਮ ਜਾਂ ਐਨ.ਜੀ.ਓ ਵਰਗੀ ਸੁਰੱਖਿਅਤ ਥਾਂ ਦੇ ਹਵਾਲੇ ਕਰੋ, ਤਾਂ ਜੋ ਉਨ੍ਹਾਂ ਦੀ ਸਹੀ ਦੇਖਭਾਲ ਕੀਤੀ ਜਾ ਸਕੇ।

ਪੁਲਿਸ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਸ ਕੜਾਕੇ ਦੀ ਠੰਢ ‘ਚ ਬੱਚੀ ਨੂੰ ਝਾੜੀਆਂ ‘ਚ ਕਿਸ ਨੇ ਛੱਡਿਆ। ਪਰ ਐੱਸਐੱਚਓ ਦੀ ਪਤਨੀ ਵੱਲੋਂ ਦਿਖਾਈ ਗਈ ਦਰਿਆਦਿਲੀ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ।

LEAVE A REPLY

Please enter your comment!
Please enter your name here