ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਕੇ ‘ਤੇ ਮੌਤ

0
76

ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਨਿੱਜੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਵਾਪਰੇ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਰੈਸਟੋਰੈਂਟ ਵਿੱਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ।

ਜਿਵੇਂ ਹੀ ਉਹ ਆਪਣੇ ਮੋਟਰਸਾਈਕਲ ‘ਤੇ ਸਿੱਧਵਾਂ ਖੁਰਦ ਕਾਲਜ ਰੋਡ ਦੇ ਨੇੜੇ ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਸਥਿਤ ਕੱਟ ਤੋਂ ਆਪਣੇ ਪਿੰਡ ਵੱਲ ਜਾਣ ਲਈ ਘੁੰਮਣ ਲੱਗੇ ਤਾਂ ਉਨ੍ਹਾਂ ਦੀ ਬਾਈਕ ਸਾਹਮਣਿਓਂ ਆ ਰਹੀ ਬਾਈਕ ਨਾਲ ਟਕਰਾ ਗਈ। ਸਾਹਮਣਿਓਂ ਆ ਰਹੀ ਬਾਈਕ ‘ਤੇ ਵੀ 3 ਨੌਜਵਾਨ ਸਵਾਰ ਸਨ।

ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 12.30 ਵਜੇ ਵਾਪਰੀ। ਉਸ ਨੇ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਜਨ, ਲਕਸ਼ਮਣ ਅਤੇ ਸੂਰਜ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਰਗਟ ਅਤੇ ਸੁਖਦੀਪ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ।

LEAVE A REPLY

Please enter your comment!
Please enter your name here