ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਦੇ ਚੱਲਦਿਆਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਭਰਤੀ ਕਰਵਾਉਣਾ ਪਿਆ। ਹਸਪਤਾਲ ‘ਚ ਉਨ੍ਹਾਂ ਦੇ ਸਾਰੇ ਟੈਸਟ ਅਤੇ ਚੈਕਅੱਪ ਹੋ ਰਹੇ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਅਸ਼ਵਨੀ ਸੇਖੜੀ ਦੇ ਅਕਾਲੀ ਦਲ ‘ਚ ਜਾਣ ਦੀ ਅਫਵਾਹ ਉੱਡ ਰਹੀ ਸੀ ਪਰ ਇਨ੍ਹਾਂ ਅਫ਼ਵਾਹਾਂ ਨੂੰ ਉਸ ਸਮੇਂ ਵਿਰਾਮ ਲੱਗ ਗਿਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦਾ ਖੰਡਨ ਕਰ ਦਿੱਤਾ।