ਇੰਟੈਲੀਜੈਂਸ ਵੱਲੋਂ 10 ਕਿਲੋਗ੍ਰਾਮ ਹੈਰੋਇਨ, 2 ਪਿਸਤੌਲਾਂ ਸਮੇਤ 2 ਗ੍ਰਿਫਤਾਰ

0
94

ਸਰਹੱਦ ਪਾਰ ਤੋਂ ਨਸ਼ਾ ਤਸਕਰੀ ਰੋਕਣ ਦੇ ਲਈ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਨੂੰ ਅੱਜ ਇਕ ਹੋਰ ਸਫਲਤਾ ਮਿਲੀ ਹੈ। ਪਠਾਨਕੋਟ ਕਾਊਂਟਰ ਇੰਟੈਲੀਜੈਂਸ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈਟਵਰਕ ਦੇ ਖਿਲਾਫ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 10 ਕਿਲੋਗ੍ਰਾਮ ਹੈਰੋਇਨ ਸਮੇਤ 2 ਪਿਸਤੌਲਾਂ, 4 ਮੈਗਜ਼ੀਨਾਂ ਅਤੇ 180 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਅਧਾਰਤ ਆਪਰੇਟਿਵ ਦੇ ਸੰਪਰਕ ਵਿੱਚ ਸਨ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here