ਕਪੂਰਥਲਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਕਪੂਰਥਲਾ ਦੇ ਰਮਨੀਕ ਚੌਂਕ ਨੇੜੇ ਵਾਪਰੇ ਸੜਕ ਹਾਦਸੇ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਦੋਂ ਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਕੋਕਲਪੁਰ ਆਪਣੇ ਵਿਦੇਸ਼ ਤੋਂ ਆਏ ਦੋਸਤ ਯੁੱਧਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਨਾਲ ਕਾਰ ‘ਚ ਆ ਰਿਹਾ ਸੀ।
ਇਸ ਦੌਰਾਨ ਰਮਨੀਕ ਚੌਂਕ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ, ਜਿਸ ਨਾਲ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਉਸ ਦਾ ਦੋਸਤ ਯੁੱਧਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ।