ਆਏ ਦਿਨ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀ ਕਤਲ ਤੇ ਸੜਕ ਹਾਦਸਿਆਂ ‘ਚ ਮੌਤ ਹੋ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਭੋਲੂ ਸੇਖੋਂ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ੀਰਾ ਦੇ ਪਿੰਡ ਬੱਲ ਨਾਲ ਸਬੰਧਿਤ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇੱਕ ਭਰਾ ਵੀ ਮਨੀਲਾ ਵਿੱਚ ਹੈ। ਇਹ ਦੋਵੇਂ ਭਰਾ ਮਨੀਲਾ ਵਿੱਚ ਫਾਇਨਾਂਸ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭੋਲੂ ਸੇਖੋਂ ਬੀਤੀ ਰਾਤ ਖਾਣਾ ਲੈਣ ਲਈ ਬਾਜ਼ਾਰ ਗਿਆ ਸੀ, ਜਿੱਥੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸ ਪਿੰਡ ਦੇ ਇਕ ਨੌਜਵਾਨ ਭਗਵੰਤ ਸਿੰਘ ਦਾ ਮਨੀਲਾ ਵਿਖੇ ਕਤਲ ਕਰ ਦਿੱਤਾ ਸੀ, ਜੋ ਕਿ ਭੋਲੂ ਸੇਖੋਂ ਦਾ ਕਰੀਬੀ ਸੀ।