ਪੰਜਾਬ ਦੇ ਲੁਧਿਆਣਾ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੀ ਵਿਜੀਲੈਂਸ ਵੱਲੋਂ ਕੀਤੀ ਗਈ ਗ੍ਰਿਫਤਾਰੀ ਤੋਂ ਬਾਅਦ ਸ਼ੁਰੂ ਹੋਈ ਪੰਜਾਬ ਦੇ ਪੀਸੀਐਸ ਅਫਸਰਾਂ ਦੀ ਹੜਤਾਲ ਦੁਪਹਿਰ 2 ਵਜੇ ਤੋਂ ਬਾਅਦ ਖਤਮ ਹੋ ਗਈ। ਸਮੂਹਿਕ ਛੁੱਟੀ ਉਤੇ ਚੱਲ ਰਹੇ ਪੀਸੀਐਸ ਅਫਸਰਾਂ ਨੂੰ ਦੋ ਵਜੇ ਤੱਕ ਡਿਊਟੀ ਉਤੇ ਆਉਣ ਲਈ ਦਿੱਤੀ ਚੇਤਾਵਨੀ ਤੋਂ ਬਾਅਦ ਪੀਸੀਐਸ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਹੁਣ ਪੀਸੀਐਸ ਅਧਿਕਾਰੀ ਆਪਣੇ ਕੰਮਾਂ ਉਤੇ ਪਰਤਣਗੇ।
ਇਸ ਸਬੰਧੀ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨੇ ਇਹ ਐਲਾਨ ਕੀਤਾ ਕਿ ਪੀਸੀਐਸ ਅਫਸਰ ਛੇਤੀ ਹੀ ਕੰਮ ਉਤੇ ਪਰਤਣਗੇ।