ਸ਼ਿਰਡੀ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 10 ਦੀ ਮੌਤ

0
79

ਮਹਾਰਾਸ਼ਟਰ ਦੇ ਨਾਸਿਕ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨਾਸਿਕ-ਸਿਨਾਰ ਰੋਡ ‘ਤੇ ਇੱਕ ਪ੍ਰਾਈਵੇਟ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਜਦਕਿ 40 ਹੋਰ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਸਾਰੇ ਯਾਤਰੀ ਸਾਈਂ ਬਾਬਾ ਦੇ ਦਰਸ਼ਨ ਕਰਨ ਲਈ ਸ਼ਿਰਡੀ ਜਾ ਰਹੇ ਸਨ। ਮ੍ਰਿਤਕਾਂ ਵਿੱਚ 7 ਮਹਿਲਾਵਾਂ ਤੇ 3 ਪੁਰਸ਼ ਸ਼ਾਮਿਲ ਹਨ। ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਨਜ਼ਦੀਕ ਦੇ ਸਾਈਂਬਾਬਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਦੇ ਲਈ ਭਿਜਵਾ ਦਿੱਤਾ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਯਾਤਰੀ ਮੁੰਬਈ ਦੇ ਅੰਬਰਨਾਥ ਦੇ ਰਹਿਣ ਵਾਲੇ ਸਨ ਤੇ ਸਾਈਂ ਬਾਬਾ ਦੇ ਦਰਸ਼ਨ ਕਰਨ ਸ਼ਿਰਡੀ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਾਥੇਰ ਪਿੰਡ ਨੇੜੇ ਵਿਆਪੀ ਜੀ ਸਿਨਾਰ-ਸ਼ਿਰਡੀ ਹਾਈਵੇ ‘ਤੇ ਪੈਂਦਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਤੇ ਟਰੱਕ ਦੋਵੇਂ ਹੀ ਬੁਰੀ ਤਰ੍ਹਾਂ ਨੁਕਸਾਨੇ ਗਏ।

ਇਹ ਵੀ ਪੜ੍ਹੋ: ਮਾਛੀਵਾੜਾ ‘ਚ ਖੌਫਨਾਕ ਵਾਰਦਾਤ! ਜੇਠ ਨੇ ਭਰਜਾਈ ਦਾ ਕੀਤਾ ਕਤਲ, ਬੋਰੇ ‘ਚ ਪਾ ਕੇ…

ਦੱਸ ਦੇਈਏ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਨਾਸਿਕ-ਸ਼ਿਰਡੀ ਹਾਈਵੇ ‘ਤੇ ਵਾਪਰੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦ ਐਲਾਨ ਵੀ ਕੀਤਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਸ ਭਿਆਨਕ ਸੜਕ ਹਾਦਸੇ ਦੀ ਜਾਂਚ ਦੇ ਵੀ ਆਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here