ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ ਜਿਸ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਸਦਨ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, ‘ਬਜਟ ਸੈਸ਼ਨ ’ਚ 6 ਅਪਰੈਲ ਤੱਕ ਚੱਲੇਗਾ। ਸੈਸ਼ਨ ਦਾ ਪਹਿਲਾ ਗੇੜ 31 ਜਨਵਰੀ ਤੋਂ 14 ਫਰਵਰੀ ਤੱਕ ਹੋਵੇਗਾ।
ਵਿੱਤ ਮੰਤਰੀ ਪਹਿਲੀ ਫਰਵਰੀ ਨੂੰ ਆਮ ਬਜਟ ਪੇਸ਼ ਕਰਨਗੇ। ਬਜਟ ਸੈਸ਼ਨ ਦਾ ਦੂਜਾ ਗੇੜ 12 ਮਾਰਚ ਤੋਂ ਸ਼ੁਰੂ ਹੋ ਕੇ 6 ਅਪਰੈਲ ਤੱਕ ਚੱਲੇਗਾ। ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀ ਆਯੋਗ ਦੇ ਮੈਂਬਰਾਂ ਅਤੇ ਆਰਥਿਕ ਮਾਹਿਰਾਂ ਨਾਲ ਬਜਟ ਸਬੰਧੀ ਚਰਚਾ ਕੀਤੀ