ਮੌਸਮ ਵਿਭਾਗ ਵਲੋਂ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

0
28

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਹੈ ਕਿ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਵਿੱਚ ਦੇਸ਼ ਦੇ ਉੱਤਰ-ਪੱਛਮੀ ਅਤੇ ਮੱਧ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਇਹ ਇਸ ਸੀਜ਼ਨ ਦੀ ਪਹਿਲੀ ਤੀਬਰ ਪੱਛਮੀ ਗੜਬੜ ਹੈ ਅਤੇ ਇਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਵੇਗੀ।

ਸੋਮਵਾਰ ਨੂੰ ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਤਾਮਿਲਨਾਡੂ, ਕੇਰਲ, ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 21 ਅਕਤੂਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ।

ਆਈਐੱਮਡੀ ਨੇ ਕਿਹਾ ਕਿ ਅਜਿਹਾ ਪੱਛਮੀ ਗੜਬੜ ਕਾਰਨ ਹੋ ਰਿਹਾ ਹੈ ਤੇ ਇਹ 17 ਅਕਤੂਬਰ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ। ਸੋਮਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਨਤੀਜੇ ਵਜੋਂ ਖੇਤਰ ਵਿੱਚ 17 ਅਕਤੂਬਰ ਤੋਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਸਮੇਤ ਪੂਰੇ NCR ‘ਚ ਠੰਡ ਦਾ ਅਹਿਸਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਰਾਤ ਨੂੰ ਦਿੱਲੀ ਅਤੇ ਐਨਸੀਆਰ ਵਿੱਚ ਮੀਂਹ ਪੈ ਸਕਦਾ ਹੈ। ਅੱਜ ਖੇਤਰ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।

ਦਿੱਲੀ-ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਅੱਜ ਅਤੇ ਕੱਲ੍ਹ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਤੱਕ ਬਰਕਰਾਰ ਰਹਿ ਸਕਦਾ ਹੈ।

ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, ਅਗਲੇ 24 ਘੰਟਿਆਂ ਦੌਰਾਨ ਮੱਧ ਪਾਕਿਸਤਾਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਸਿਸਟਮ ਬਣਨ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ 15 ਅਕਤੂਬਰ ਨੂੰ ਇੱਕ ਤਾਜ਼ਾ ਪੱਛਮੀ ਗੜਬੜ ਦੇ ਨਾਲ ਰਲੇਵੇਂ ਦੀ ਸੰਭਾਵਨਾ ਦੇ ਨਾਲ ਸਿਸਟਮ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ। ਇਹ ਮੌਸਮੀ ਪ੍ਰਣਾਲੀ 17 ਅਕਤੂਬਰ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ।

 

LEAVE A REPLY

Please enter your comment!
Please enter your name here