AAP ਵਿਧਾਇਕ ਦੇ ਘਰ ਤੇ ਦਫਤਰ ‘ਤੇ ED ਦੀ ਰੇਡ

0
44

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਘਰ ਤੇ ਦਫਤਰਾਂ ਉਤੇ ਈਡੀ ਨੇ ਰੇਡ ਕੀਤੀ ਹੈ।

ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਤੇ ਘਰ ‘ਤੇ ਈਡੀ ਨੇ ਛਾਪਾ ਮਾਰਿਆ।

ਦਿੱਲੀ ਦੀ ਟੀਮ ਕੁਝ ਸਮਾਂ ਪਹਿਲਾਂ ਹੀ ਮੋਹਾਲੀ ਪਹੁੰਚੀ ਹੈ।

ਉਧਰ ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਜਾਂਚ ਲਈ ਅਰਵਿੰਦ ਕੇਜਰੀਵਾਲ ਨੂੰ ਵੀ ਈਡੀ ਨੇ ਸੰਮਨ ਜਾਰੀ ਕਰ ਦਿੱਤੇ ਹਨ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਇਸੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ।

LEAVE A REPLY

Please enter your comment!
Please enter your name here