ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Watch Out’ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਨੂੰ ਫੈਨਜ਼ ਅੱਜ ਵੀ ਉਨ੍ਹਾਂ ਦੇ ਗੀਤਾਂ ਰਾਹੀਂ ਯਾਦ ਕਰਦੇ ਹਨ। ਦੀਵਾਲੀ ਦੇ ਖ਼ਾਸ ਮੌਕੇ ਸਿੱਧੂ ਦੇ ਫੈਨਜ਼ ਨੂੰ ਖ਼ਾਸ ਸਰਪ੍ਰਾਈਜ਼ ਮਿਲਿਆ ਹੈ।
ਮਾਤਾ ਚਰਨ ਕੌਰ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ‘ਤੇ ਪੁੱਤਰ ਦੇ ਨਵੇਂ ਗੀਤ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਨਾਲ ਹੀ ਉਨ੍ਹਾਂ ਨੇ ਗੀਤ ਦਾ ਪੋਸਟਰ ਵੀ ਸਾਂਝਾ ਕੀਤਾ ਹੈ। ਪੋਸਟਰ ਸਾਂਝਾ ਕਰਦਿਆਂ ਉਨ੍ਹਾਂ ਨੇ ਲਿਖਿਆ ਸੀ- ”ਆ ਗਿਆ ਮੇਰਾ ਬੱਬਰ ਸ਼ੇਰ ਤੇ ਸੋਡਾ ਭਰਾ ਧੱਕ ਪਾਉਣ ਸੌਖਾ ਨੀ ਰਾਹ ਖਾਲੀ ਕਰਦੇ।”
ਦੱਸ ਦਈਏ ਕਿ ਇਹ ਗੀਤ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਰਿਲੀਜ਼ ਹੋਣ ਵਾਲਾ 5ਵਾਂ ਗੀਤ ਹੈ। ਇਹ ਗੀਤ ਸਿੱਧੂ ਮੂਸੇਵਾਲਾ ਦੇ ਯੂਟਿਊਬ ਸਣੇ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਗਿਆ ਹੈ।