ਜਬਲਪੁਰ ‘ਚ ਸਿੱਖ ਵਿਅਕਤੀ ਦੀ ਕੁੱਟਮਾਰ ਦਾ SGPC ਪ੍ਰਧਾਨ ਨੇ ਲਿਆ ਸਖਤ ਨੋਟਿਸ

0
106

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਬਲਪੁਰ ਤੋਂ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕੁਝ ਵਿਅਕਤੀਆਂ ਵੱਲੋਂ ਇੱਕ ਸਿੱਖ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕੇਸਾਂ ਦੇ ਅਪਮਾਨ ਨਾਲ ਕੁੱਟਮਾਰ ਦੀ ਅਜਿਹੀ ਘਟਨਾ ਅਤਿ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ ਹੈ।

ਐਸਜੀਪੀਸੀ ਪ੍ਰਧਾਨ ਨੇ ਐਮਪੀ ਪੁਲੀਸ ਵਿਭਾਗ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ ਅਤੇ ਪੀੜਤ ਨੂੰ ਇਨਸਾਫ਼ ਦਿਵਾਇਆ ਜਾ ਸਕੇ।

ਇਹ ਘਟਨਾ ਜਬਲਪੁਰ ਦੇ ਮਦਨ ਮਹਿਲ ਇਲਾਕੇ ਦੇ ਪ੍ਰੇਮ ਨਗਰ ਦੇ ਗੁਰਦੁਆਰਾ ਸਾਹਿਬ ਨੇੜੇ ਵਾਪਰੀ, ਜਿੱਥੇ ਕੱਲ੍ਹ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਇੱਕ ਸਥਾਨਕ ਸਿੱਖ ਨਰਿੰਦਰ ਸਿੰਘ ਨੂੰ ਕੁਝ ਵਿਅਕਤੀਆਂ ਨੇ ਲੱਤਾਂ ਅਤੇ ਮੁੱਕਿਆਂ ਨਾਲ ਬੇਰਹਿਮੀ ਨਾਲ ਕੁੱਟਿਆ। ਸਾਨੂੰ ਮਿਲੀ ਰਿਪੋਰਟ ਦੇ ਅਨੁਸਾਰ ਨਰਿੰਦਰ ਸਿੰਘ ਜਬਲਪੁਰ ਦੇ ਇੱਕ ਮੈਡੀਕਲ ਕਾਲਜ ਵਿੱਚ ਜ਼ੇਰੇ ਇਲਾਜ ਹੈ ਅਤੇ ਅਜੇ ਤੱਕ ਪੁਲਿਸ ਨੇ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਹੈ।

LEAVE A REPLY

Please enter your comment!
Please enter your name here