ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਮਹਾਲਮ ਵਿੱਚ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਇੱਕ ਘਰ ਵਿੱਚ ਛਾਪਾ ਮਾਰਿਆ। ਜਿਸ ਵਿੱਚ ਪੁਲਿਸ ਨੇ 400 ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਮੁਲਜ਼ਮਾਂ ਨੇ ਜ਼ਮੀਨ ਵਿੱਚ ਟੋਆ ਪੁੱਟ ਕੇ ਲਾਹਣ ਲੁਕਾਇਆ ਸੀ। ਲਾਹਣ ਨੂੰ ਵਿਭਾਗ ਨੇ ਨਸ਼ਟ ਕਰ ਦਿੱਤਾ ਹੈ।
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਮਹਾਲਮ ਪਿੰਡ ‘ਚ ਇੱਕ ਘਰ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਜ਼ਮੀਨ ਹੇਠਾਂ ਟੋਏ ਵਿੱਚ ਛੁਪਾ ਕੇ ਰੱਖੀ 400 ਲੀਟਰ ਸ਼ਰਾਬ ਬਰਾਮਦ ਹੋਈ। ਇਸ ਤੋਂ ਬਾਅਦ ਵਿਭਾਗ ਵੱਲੋਂ ਸ਼ਰਾਬ ਨੂੰ ਨਸ਼ਟ ਕਰ ਦਿੱਤਾ ਗਿਆ। ਮੌਕੇ ‘ਤੋਂ ਸ਼ਰਾਬ ਤਸਕਰ ਫਰਾਰ ਹੋਣ ਵਿੱਚ ਸਫਲ ਹੋ ਗਏ। ਜਿਸ ‘ਤੇ ਵੈਰੋਕਾ ਥਾਣੇ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਇਲਾਕੇ ‘ਚ ਸ਼ਰਾਬ ਨੂੰ ਲੈ ਕੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਹਿਤ ਪਿੰਡ ਮਹਾਲਮ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ।