ਬਠਿੰਡਾ ‘ਚ ਅੱਜ ਹੋਵੇਗੀ ਵਿਕਾਸ ਕ੍ਰਾਂਤੀ ਰੈਲੀ, ਅਰਵਿੰਦ ਕੇਜਰੀਵਾਲ ਤੇ CM ਮਾਨ ਰਹਿਣਗੇ ਮੌਜੂਦ

0
126

ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਅੱਜ ਬਠਿੰਡਾ ਵਿੱਚ ਹੋਵੇਗੀ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ। ਇਸ ਦੇ ਲਈ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਕਈ ਦਿਨਾਂ ਤੋਂ ਤਿਆਰੀਆਂ ਵਿਚ ਲੱਗੇ ਹੋਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਰੈਲੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੌੜ ਮੰਡੀ ਵਿੱਚ ਰਾਮਪੁਰਾ-ਤਲਵੰਡੀ ਰੋਡ ’ਤੇ ਸਥਿਤ ਪਸ਼ੂ ਮੇਲਾ ਗਰਾਊਂਡ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਲਗਭਗ 8 ਏਕੜ ਰਕਬੇ ਵਿੱਚ ਵਾਟਰ ਪਰੂਫ ਟੈਂਟ ਲਗਾਏ ਗਏ ਹਨ। 20×70 ਫੁੱਟ ਸਾਈਜ਼ ਦੀ ਪੱਕੀ ਸਟੇਜ ਬਣਾਈ ਗਈ ਹੈ, ਜੋ ਚਾਰ ਲੇਅਰ ਸੁਰੱਖਿਆ ਅਧੀਨ ਹੋਵੇਗੀ।

LEAVE A REPLY

Please enter your comment!
Please enter your name here