ਅੰਮ੍ਰਿਤਸਰ ‘ਚ ਹੋਈ ਫਾਈ.ਰਿੰਗ, ਦਰਗਾਹ ਦੇ ਸੇਵਾਦਾਰ ਦੀ ਹੋਈ ਮੌ.ਤ

0
132

ਅੰਮ੍ਰਿਤਸਰ ‘ਚ ਫਾਈਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਅੰਮ੍ਰਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕੇ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਲਾਕੇ ਦੇ ਲੋਕਾਂ ਨੂੰ ਪਤਾ ਲੱਗਾ ਕਿ ਗਵਾਲ ਮੰਡੀ ਦੇ ਅੰਦਰ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਲਦੇਵ ਸਿੰਘ ਦੀ ਕਿਸੇ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

ਇਸ ਮੌਕੇ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੀ ਉਹਨਾਂ ਨੂੰ ਜਾਂਚ ਕੀਤੀ ਗਈ ਸ਼ੁਰੂ ਉਥੇ ਹੀ ਇਲਾਕੇ ਦੇ ਲੋਕਾਂ ਦਾ ਕਹਿਣਾ ਸੀ ਕਿ ਬਾਬਾ ਬਲਦੇਵ ਸਿੰਘ ਪਿਛਲੇ ਪੰਜੀ 26 ਸਾਲ ਤੋਂ ਇਸ ਦਰਗਾਹ ਦੀ ਸੇਵਾ ਕਰ ਰਿਹਾ ਹੈ ਤੇ ਉਸ ਦਾ ਸਭ ਨਾਲ ਪਿਆਰ ਸੀ ਕਿਸੇ ਨਾਲ ਵੈਰ ਵਿਰੋਧ ਨਹੀਂ ਸੀ। ਸਾਰੇ ਇਲਾਕੇ ਦੇ ਲੋਕ ਬਾਬੇ ਬਲਦੇਵ ਸਿੰਘ ਦਾ ਸਤਿਕਾਰ ਕਰਦੇ ਸਨ।

ਉਹਨਾਂ ਨੇ ਕਿਹਾ ਕਿ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਹਨ ਉਹਨਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਉਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬਾਬੇ ਦੀ ਹੱਤਿਆ ਕਿਸੇ ਨੇ ਕੀਤੀ ਹੈ ਉੱਥੇ ਹੀ ਬਾਬਾ ਬਲਦੇਵ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਬਾਬੇ ਬਲਦੇਵ ਸਿੰਘ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਤੇ ਅੱਜ ਸਾਨੂੰ ਪਤਾ ਲੱਗਾ ਕਿ ਬਾਬੇ ਦੀ ਕਿਸੇ ਨੇ ਹੱਤਿਆ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।

ਉੱਥੇ ਹੀ ਮੌਕੇ ਤੇ ਪੁੱਜੇ ਏਸੀਪੀ ਕਮਲਜੀਤ ਸਿੰਘ ਔਲਖ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਲਾਕਾ ਗਵਾਲ ਮੰਡੀ ਵਿੱਚ ਇੱਕ ਬਾਬੇ ਦੀ ਦਰਗਾਹ ਹੈ ਜਿੱਥੇ ਉਸਦੇ ਸੇਵਾਦਾਰ ਦੀ ਕਿਸੇ ਨੇ ਹੱਤਿਆ ਕਰ ਦਿੱਤੀ। ਅਸੀਂ ਮੌਕੇ ਤੇ ਪੁੱਜੇ ਹਾਂ ਜਾਂਚ ਸ਼ੁਰੂ ਕਰ ਦਿੱਤੀ ਹੈ ਉਹਨਾਂ ਨੇ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਜਲਦੀ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਉਸ ਨੂੰ ਕਾਬੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here