ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ।
ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਤਰਨ ਤਾਰਨ ਦੇ ਪਿੰਡ ਦੋਦੇ ਦੇ ਖੇਤਾਂ ਵਿੱਚ ਤਲਾਸ਼ੀ ਦੌਰਾਨ ਇੱਕ ਡਰੋਨ DJI Mavic 3 Classic(Made in China) ਅਤੇ 432 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਦੌਰਾਨੇ ਤਫਤੀਸ਼ ਇਹ ਗੱਲ ਸਾਹਮਣੇ ਆਈ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਡਰੋਨ, ਜੋ ਕਥਿਤ ਤੌਰ ‘ਤੇ ਪਾਕਿਸਤਾਨ ਪਾਸੋਂ ਭੇਜਿਆ ਗਿਆ ਹੈ।
BSF ਅਨੁਸਾਰ ਤਰਨਤਾਰਨ ਦੇ ਸਰਹਾਦੀਗੜ੍ਹ ਡੋਡੇ ਦੀ ਵਾੜ ਦੇ ਪਾਰ ਖੇਤ ਵਿੱਚ ਸਾਂਝੇ ਆਪ੍ਰੇਸ਼ਨ ਦੌਰਾਨ 432 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਾਂਝੇ ਸਰਚ ਆਪਰੇਸ਼ਨ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ, ਭਰੋਭਾਲ ਤੋਂ 1 DJI Mavic 3 ਡਰੋਨ ਅਤੇ 540 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।