PM ਮੋਦੀ ਅੱਜ ਵੰਦੇ ਭਾਰਤ ਟਰੇਨਾਂ ਨੂੰ ਦਿਖਾਉਣਗੇ ਹਰੀ ਝੰਡੀ

0
94

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 30 ਦਸੰਬਰ ਨੂੰ 2 ਅੰਮ੍ਰਿਤ ਭਾਰਤ ਅਤੇ 6 ਵੰਦੇ ਭਾਰਤ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਅਯੁੱਧਿਆ ਦੇ ਨਵੇਂ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਇਨ੍ਹਾਂ ਵਿੱਚੋਂ ਦੋ ਵੰਦੇ ਭਾਰਤ ਰੇਲ ਗੱਡੀਆਂ ਹਰਿਆਣਾ-ਪੰਜਾਬ ਆ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਰੇਲ ਗੱਡੀ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਕਟੜਾ ਸਟੇਸ਼ਨ ਤੋਂ ਹਰਿਆਣਾ-ਪੰਜਾਬ ਦੇ ਰਸਤੇ ਚੱਲੇਗੀ।

ਦੂਜੀ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਚੱਲੇਗੀ। ਇਨ੍ਹਾਂ ਦੋਵਾਂ ਟਰੇਨਾਂ ਦਾ ਅੰਬਾਲਾ ਕੈਂਟ ਰੇਲਵੇ ਸਟੇਸ਼ਨ ‘ਤੇ 2-2 ਮਿੰਟ ਦਾ ਸਟਾਪੇਜ ਹੋਵੇਗਾ। ਅੰਮ੍ਰਿਤਸਰ ਤੋਂ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਚੱਲਣ ਵਾਲੀ ਵੰਦੇ ਭਾਰਤ ਰੇਲਗੱਡੀ ਵਿੱਚ 8 ਕੋਚ (530 ਸੀਟਾਂ) ਹੋਣਗੀਆਂ, ਜਦੋਂ ਕਿ ਨਵੀਂ ਦਿੱਲੀ ਤੋਂ ਕਟੜਾ ਵਿਚਕਾਰ ਚੱਲਣ ਵਾਲੀ ਵੰਦੇ ਭਾਰਤ ਟਰੇਨ ਵਿੱਚ 16 ਕੋਚ (1138 ਸੀਟਾਂ) ਹੋਣਗੀਆਂ।

ਇਨ੍ਹਾਂ ਦੋ ਟਰੇਨਾਂ ਨਾਲ ਅੰਬਾਲਾ ਰੇਲਵੇ ਡਿਵੀਜ਼ਨ ‘ਚ ਵੰਦੇ ਭਾਰਤ ਟਰੇਨਾਂ ਦੀ ਗਿਣਤੀ 4 ਹੋ ਜਾਵੇਗੀ। ਅੰਬਾਲਾ ਡਿਵੀਜ਼ਨ ਦੇ ਡੀਆਰਐਮ ਮਨਦੀਪ ਭਾਟੀਆ ਨੇ ਦੱਸਿਆ ਕਿ ਪਹਿਲੇ ਦਿਨ 30 ਦਸੰਬਰ ਨੂੰ ਅੰਬਾਲਾ ਕੈਂਟ ਸਟੇਸ਼ਨ ’ਤੇ ਦੋਵਾਂ ਟਰੇਨਾਂ ਦਾ ਸਵਾਗਤ ਕੀਤਾ ਜਾਵੇਗਾ। ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਜਾਣ ਵਾਲੀ ਨਵੀਂ ਅੰਮ੍ਰਿਤ ਭਾਰਤ ਟਰੇਨ ਦੇ 22 ਡੱਬੇ ਹੋਣਗੇ। ਸੰਭਾਵਨਾ ਹੈ ਕਿ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਇਨ੍ਹਾਂ ਟਰੇਨਾਂ ਦਾ ਸੰਚਾਲਨ ਵੀ ਸ਼ੁਰੂ ਹੋ ਜਾਵੇਗਾ।

LEAVE A REPLY

Please enter your comment!
Please enter your name here